ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ) - ਬਹਿਰੀਨ ਤੋਂ ਆਈ ਬੀਬੀ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭੁਪਿੰਦਰ ਸਿੰਘ ਸੱਜਣ ਆਦਿ ਸਮੇਤ ਵੱਡੀ ਗਿਣਤੀ 'ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਚ ਖ਼ਾਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਦਰਜ ਐਫ.ਆਈ.ਆਰ. ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਹੈ, ਜਿਸ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਘਿਰਾਓ ਕਰਨ ਵਾਲੇ ਸਰਕਾਰ ਦੇ ਹੱਥਾਂ 'ਚ ਖੇਡ ਰਹੇ ਹਨ- ਮੰਨਣ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਮਰਥਕਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਲਗਾਏ ਧਰਨੇ ਦਾ ਡਟ ਕੇ ਵਿਰੋਧ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਲੋਕ ਸਰਕਾਰ ਦੇ ਹੱਥਾਂ 'ਚ ਖੇਡ ਕੇ ਕੌਮ ਨੂੰ ਖੇਰੂੰ - ਖੇਰੂੰ ਕਰਨ 'ਚ ਤੁਲੇ ਹੋਏ ਹਨ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਡਵੋਕੇਟ ਧਾਮੀ ਦੇ ਘਰ ਸਾਹਮਣੇ ਰੋਸ ਧਰਨਾ ਲਗਾ ਕੇ ਮੰਗਿਆ ਅਸਤੀਫ਼ਾ
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ) - ਬਹਿਰੀਨ ਤੋਂ ਆਈ ਬੀਬੀ ਵਾਲੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ...
ਅਜੀਤ ਡੈਸਕ
28-09-2026