30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੀ.ਬੀ.ਆਈ. ਤੋਂ ਕਰਵਾਈ ਜਾਵੇ , ਬਹਿਰੀਨ ਦੀ ਬੀਬੀ ਵਲੋਂ ਲਗਾਏ ਦੋਸ਼ਾਂ ਦੀ ਜਾਂਚ - ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਕੀਤਾ ਗਿਆ ਫ਼ੈਸਲਾ

ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਹੋਈ ਬੈਠਕ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਬਹਿਰੀਨ ਦੀ ਬੀਬੀ...

ਅਜੀਤ ਡੈਸਕ 30-09-2026

ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਹੋਈ ਬੈਠਕ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਬਹਿਰੀਨ ਦੀ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਦਰਜ ਹੋਏ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। 
ਇਸ ਸੰਬੰਧ ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਕਮੇਟੀ ਗਠਿਤ ਕੀਤੀ ਗਈ ਸੀ ਜਿਸ 'ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਦੂਸਰੇ ਪਾਸੇ ਪੰਜਾਬ ਸਰਕਾਰ ਵਲੋਂ ਵੀ ਉਕਤ ਮਾਮਲੇ ਦੀ ਜਾਂਚ ਪੁਲਿਸ ਕੋਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਸਰਕਾਰ ਦੇ ਅਧੀਨ ਹੈ ਜਦੋਂ ਕਿ ਸੀ.ਬੀ.ਆਈ. ਇਕ ਨਿਰਪੱਖ ਜਾਂਚ ਏਜੰਸੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਜਾਂਚ ਸੰਬੰਧੀ ਉਹ ਅਗਲੇ ਦਿਨਾਂ ਚ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਣਗੇ।

ਪਿਛਲੀ ਖ਼ਬਰ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਸਮਰੱਥ ਹੈ - ਅਮਿਤ ਸ਼ਾਹ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁਪਏ ਕੀਤੇ ਮਨਜ਼ੂਰ