ਚੰਡੀਗੜ੍ਹ, 1 ਅਕਤੂਬਰ- ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਜਾਰੀ ਹੈ। ਇੰਸਪੈਕਟਰ ਸੁਨੀਤਾ ਰਾਣੀ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ।
ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਗਿਆ ਹੈ। 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਵਿਚ ਕਾਰਵਾਈ ਕੀਤੀ ਗਈ ਹੈ।
ਆਈ.ਜੀ.ਪੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਬਰਖ਼ਾਸਤਗੀ ਦਾ ਹੁਕਮ ਜਾਰੀ ਕੀਤਾ।