01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਾਸ਼ਟਰਪਤੀ ਵਲੋ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ...

ਅਜੀਤ ਡੈਸਕ 01-10-2026

ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਅੰਤੀ ਦੀ ਪੂਰਵ-ਸੰਧਿਆ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਸ਼ਾਂਤੀ ਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਹੋਰ ਵੀ ਪ੍ਰਸੰਗਿਕ ਹੋ ਗਿਆ ਹੈ ਕਿਉਂਕਿ ਦੁਨੀਆ ਦੇ ਕਈ ਹਿੱਸਿਆਂ ਵਿਚ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨਾਲ ਸਾਰੇ ਦੇਸ਼ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਰੇ ਨਾਗਰਿਕਾਂ ਵਲੋਂ, ਮੈਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 157ਵੀਂ ਜਅੰਤੀ ’ਤੇ ਸ਼ਰਧਾਪੂਰਵਕ ਸ਼ਰਧਾਂਜਲੀ ਭੇਟ ਕਰਦੀ ਹਾਂ। ਉਨ੍ਹਾਂ ਨੇ ਨਾਗਰਿਕਾਂ ਨੂੰ ਨੈਤਿਕ ਆਚਰਣ ਤੇ ਸਰਗਰਮ ਭਾਗੀਦਾਰੀ ਰਾਹੀਂ ਇਕ ਸਮਰੱਥ, ਵਿਕਸਤਅਤੇ ਆਤਮ-ਨਿਰਭਰ ਭਾਰਤ ਦੀ ਉਸਾਰੀ ਲਈ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਲੋਕ ‘ਵੈਨਿਸ਼ ਕੁਮਾਰ’ ਨੂੰ ਮੁਆਫ਼ ਨਹੀਂ ਕਰਨਗੇ- ਮਮਤਾ ਬੈਨਰਜੀ ਅਗਲੀ ਖ਼ਬਰ ਪਿਊਸ਼ ਗੋਇਲ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ