02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ

ਦਿੱਲੀ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ...

ਅਜੀਤ ਡੈਸਕ 02-10-2026

ਦਿੱਲੀ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਬਿਹਤਰ ਪ੍ਰਦਰਸ਼ਨ ਕਰੇਗੀ। ਕਾਂਗਰਸ ਵਲੋਂ ਹੁਣ ਤੋਂ ਥੋੜਾ ਸਮਾਂ ਪਹਿਲਾਂ ਹੀ ਸ. ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸਚਿਨ ਪਾਇਲਟ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਪਰਗਟ ਸਿੰਘ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਪੂਰੀ ਪ੍ਰਤੀਬੱਧਤਾ ਅਤੇ ਨਿਸ਼ਠਾ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਬਦਲਾਅ ਦੀ ਰਾਹ ਦੇਖ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਦਿਆਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਕਾਰਜਕਾਲ ਦੌਰਾਨ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਯਤਨਾਂ ਅਤੇ ਯੋਗਦਾਨ ਲਈ ਧੰਨਵਾਦ ਵੀ ਪ੍ਰਗਟਾਇਆ।

ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਵਰਕਰਾਂ, ਸਮਰਥਕਾਂ ਤੇ ਪੰਜਾਬੀਆਂ ਦਾ ਧੰਨਵਾਦ ਅਗਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਬਦਲੀ ਸੋਸ਼ਲ ਮੀਡੀਆ ਤਸਵੀਰ