02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਜਾ ਵੜਿੰਗ ਵਲੋਂ ਵਰਕਰਾਂ, ਸਮਰਥਕਾਂ ਤੇ ਪੰਜਾਬੀਆਂ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ...

ਅਜੀਤ ਡੈਸਕ 02-10-2026

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ  (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਪੇਜ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਪੰਜਾਬ ਕਾਂਗਰਸ ਦੇ ਸਾਰੇ ਵਰਕਰਾਂ, ਸਮਰੱਥਕਾਂ, ਕਾਡਰ ਤੇ ਸਾਰੇ ਪੰਜਾਬੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਮੇਰੇ ਤੇ ਵਿਸ਼ਵਾਸ ਦਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲਈ ਹਮੇਸ਼ਾ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਮਿਲਿਆ, ਉਸ ਲਈ ਸਾਰਿਆਂ ਦਾ ਸ਼ੁਕਰ ਗੁਜ਼ਾਰ ਹਾਂ। ਸਾਢੇ ਚਾਰ ਸਾਲ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਅਤੇ ਵੱਖ-ਵੱਖ ਪ੍ਰਾਪਤੀਆਂ ਕਾਂਗਰਸ ਪਾਰਟੀ ਅਤੇ ਸ੍ਰੀ ਰਾਹੁਲ ਗਾਂਧੀ ਵੱਲੋਂ ਮਿਲੇ ਥਾਪੜੇ ਸਦਕਾ ਸੰਭਵ ਹੋਈਆਂ। ਉਨ੍ਹਾਂ ਕਿਹਾ ਕਿ ਮਨ ਨੂੰ ਸਕੂਨ ਹੈ। ਜੋ ਹੁੰਦਾ ਹੈ, ਚੰਗਾ ਹੀ ਹੁੰਦਾ ਹੈ।

ਪਿਛਲੀ ਖ਼ਬਰ ਸਰਦਾਰ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਬਹੁਤ-ਬਹੁਤ ਵਧਾਈ- ਰਾਜਾ... ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ