ਨਵੀਂ ਦਿੱਲੀ, 3 ਅਕਤੂਬਰ (ਦਵਿੰਦਰ ਸਿੰਘ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਅੱਜ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਪ੍ਰਭਾਰੀ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਯੂਥ ਕਾਂਗਰਸ ਵਲੋਂ ਪੰਜਾਬ ਵਿਚ ਕੱਢੀ ਜਾਣ ਵਾਲੀ 'ਲਲਕਾਰ ਯਾਤਰਾ' ਦੇ ਰੂਟ ਮੈਪ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਇਸ ਨੂੰ ਅੰਤਿਮ ਰੂਪ ਦਿੱਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ਼ੁਭਮ ਸ਼ਰਮਾ ਸ਼ੁਭੀ ਨੇ ਦੱਸਿਆ ਕਿ ਇਹ ਯਾਤਰਾ ਸਚਿਨ ਪਾਇਲਟ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰ ਕੀਤੀ ਗਈ ਹੈ। 'ਲਲਕਾਰ ਯਾਤਰਾ' ਹੁਸੈਨੀਵਾਲਾ ਤੋਂ ਸ਼ੁਰੂ ਹੋ ਕੇ ਮਾਲਵਾ ਖੇਤਰ ਦੇ ਸਰਹੱਦੀ ਜ਼ਿਲ੍ਹਿਆਂ ਜਿਵੇਂ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਲਗਭਗ 6-7 ਜ਼ਿਲ੍ਹਿਆਂ ਅਤੇ 18-20 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਇਹ 8 ਦਿਨਾਂ ਦਾ ਪੜਾਅ ਹੋਵੇਗਾ, ਜੋ ਕਿ ਅਕਤੂਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਵਿਚ ਕਾਂਗਰਸ ਪਾਰਟੀ ਦੇ ਤਮਾਮ ਸੀਨੀਅਰ ਲੀਡਰ ਅਤੇ ਸਟਾਰ ਪ੍ਰਚਾਰਕ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਜੀ ਨੂੰ ਵੀ ਇਸ ਯਾਤਰਾ ਦੇ ਇਕ ਦਿਨ ਸ਼ਿਰਕਤ ਕਰਨ ਲਈ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ।
ਪਾਰਟੀ ਦੀ ਇਕਜੁੱਟਤਾ 'ਤੇ ਬੋਲਦਿਆਂ ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਰਗਟ ਸਿੰਘ ਦੇ ਆਉਣ ਨਾਲ ਅਤੇ ਸਚਿਨ ਪਾਇਲਟ ਦੇ ਮਾਰਗਦਰਸ਼ਨ ਹੇਠ ਪਾਰਟੀ ਵਿਚ ਨਵਾਂ ਉਤਸ਼ਾਹ ਅਤੇ ਜੋਸ਼ ਭਰ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਰੇ ਸੀਨੀਅਰ ਆਗੂ ਇਕਜੁੱਟ ਹਨ ਅਤੇ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਚੰਡੀਗੜ੍ਹ ਵਿਖੇ ਸਾਰੇ ਨੇਤਾ ਇਕੋ ਮੰਚ 'ਤੇ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮੁੱਦਿਆਂ 'ਤੇ ਡਟ ਕੇ ਲੜਾਈ ਲੜੇਗੀ ਅਤੇ 2027 ਵਿਚ ਮਜ਼ਬੂਤੀ ਨਾਲ ਕਾਂਗਰਸ ਦੀ ਸਰਕਾਰ ਬਣਾਏਗੀ।
ਤਾਜ਼ਾ ਖ਼ਬਰਾਂ
Free
ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵਲੋਂ ਸਚਿਨ ਪਾਇਲਟ ਅਤੇ ਪਰਗਟ ਸਿੰਘ ਨਾਲ ਮੁਲਾਕਾਤ
ਨਵੀਂ ਦਿੱਲੀ, 3 ਅਕਤੂਬਰ (ਦਵਿੰਦਰ ਸਿੰਘ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਕੁਮਾਰ ਸ਼ੁਭੀ ਨੇ ਅੱਜ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਪ੍ਰਭਾਰੀ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਨਵੇਂ ਕਪਤਾਨ ਪਰਗਟ ਸਿੰਘ ਨਾਲ ਅਹਿਮ ਮੁਲਾਕਾਤ...
ਅਜੀਤ ਡੈਸਕ
03-10-2026