04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੱਸਾ ਪੱਟੀ ਨੇ ਦਾਣਾ ਮੰਡੀ ਹਰੀਕੇ ਪੱਤਣ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਹਰੀਕੇ ਪੱਤਣ (ਤਰਨਤਾਰਨ), 4 ਸਤੰਬਰ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਦਾਣਾ ਮੰਡੀ ਹਰੀਕੇ ਪੱਤਣ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ...

ਅਜੀਤ ਡੈਸਕ 04-10-2026

ਹਰੀਕੇ ਪੱਤਣ (ਤਰਨਤਾਰਨ), 4 ਸਤੰਬਰ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਦਾਣਾ ਮੰਡੀ ਹਰੀਕੇ ਪੱਤਣ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜਸਕੰਵਰ ਸਿੰਘ ਜੱਸਾ ਪੱਟੀ ਨੇ 'ਅਜੀਤ ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਪ੍ਰਬੰਧ ਪੂਰੀ ਤਰ੍ਹਾਂ ਮਕੁੰਮਲ ਹਨ ਤੇ ਖ਼ਰੀਦ ਦੌਰਾਨ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਉਪਰੰਤ ਕਟਾਈ ਕਰਨ ਅਤੇ ਮੰਡੀਆਂ ਵਿਚ ਨਿਰਧਾਰਤ ਮਾਪਦੰਡਾਂ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ।ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ, ਪ੍ਰਧਾਨ ਸੁਰਿੰਦਰ ਪੁਰੀ ਤੇ ਹੋਰ ਆੜ੍ਹਤੀਏ ਹਾਜ਼ਰ ਸਨ।

ਪਿਛਲੀ ਖ਼ਬਰ ਚਿੱਟੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਤਬਾਹ, ਹਥਿਆਰਾਂ ਸਣੇ ਇਕ ਗ੍ਰਿਫ਼ਤਾਰ