04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰਿਆ- ਮੰਗਵਾਲ

ਸੰਗਰੂਰ, 4 ਅਕਤੂਬਰ (ਧੀਰਜ ਪਸੋਰੀਆ)- ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ...

ਅਜੀਤ ਡੈਸਕ 04-10-2026

ਸੰਗਰੂਰ, 4 ਅਕਤੂਬਰ (ਧੀਰਜ ਪਸੋਰੀਆ)-  ਅਗਲੇ ਸਾਲ ਆਉਣ ਵਾਲੀ ਹਾੜੀ ਦੀ ਫ਼ਸਲ ਲਈ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਮਹਿਜ 25 ਰੁਪਏ ਦੇ ਨਿਗੂਣਾ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੀਆਂ ਆਸਾਂ ਉੱਤੇ ਪਾਣੀ ਫੇਰਿਆ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਸਾਬਕਾ ਸਰਪੰਚ ਨੇ ਕਿਹਾ ਕਿ ਕਿਸਾਨਾਂ ਨੂੰ  ਪੂਰੀ ਆਸ ਸੀ ਕਿ ਖੇਤੀ ਲਾਗਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦਿਆਂ ਹੋਇਆਂ ਕੇਂਦਰ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਦੋ ਤਿੰਨ ਸੌ ਰੁਪਏ ਕੁਇੰਟਲ ਦਾ ਵਾਧਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਅਗਲੇ ਸਾਲ ਆਉਣ ਵਾਲੀ ਕਣਕ ਦੀ ਫ਼ਸਲ ਤੇ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕੀਤਾ ਜਾਵੇ!

ਪਿਛਲੀ ਖ਼ਬਰ ਬੰਦੀ ਸਿੰਘਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਖੇਮਕਰਨ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ- ਡੀ.ਐਸ.ਪੀ. ਤਜਿੰਦਰ ਪਾਲ ਸਿੰਘ