ਮੰਡੀ ਘੁਬਾਇਆ (ਫਾਜ਼ਿਲਕਾ), 6 ਅਕਤੂਬਰ (ਅਮਨ ਬਵੇਜਾ) - ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਅੱਜ ਦਾਣਾ ਮੰਡੀ ਘੁਬਾਇਆ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਨੂੰ ਕਿਹਾ ਙ
ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਙ
ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਵੀ ਖ਼ਰੀਦ ਏਜੰਸੀਆਂ ਵਲੋਂ ਮਿੱਥੇ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਕੀਤੀ ਜਾਵੇਗੀ । ਉਨ੍ਹਾਂ ਨੇ ਦੱਸਿਆ ਕਿ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ 'ਤੇ ਖ਼ਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖ਼ਰੀਦ ਕੇਂਦਰਾਂ ਵਿਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿਚ ਭੀੜ ਦੀ ਸਮੱਸਿਆ ਨਾ ਕਰਨਾ ਪਵੇ।
ਤਾਜ਼ਾ ਖ਼ਬਰਾਂ
Free
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
ਮੰਡੀ ਘੁਬਾਇਆ (ਫਾਜ਼ਿਲਕਾ), 6 ਅਕਤੂਬਰ (ਅਮਨ ਬਵੇਜਾ) - ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਅੱਜ ਦਾਣਾ ਮੰਡੀ ਘੁਬਾਇਆ ਵਿਖੇ ਕਿਸਾਨਾਂ ਵਲੋਂ...
ਅਜੀਤ ਡੈਸਕ
06-10-2026