06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦਾਣਾ ਮੰਡੀ ਵਿਚ ਗੋਲੀ ਚੱਲਣ ਦੀ ਘਟਨਾ ਨਾਲ ਲੋਕਾਂ ਵਿਚ ਦਹਿਸ਼ਤ

ਜਗਰਾਉਂ (ਲੁਧਿਆਣਾ), 6 ਅਕਤੂਬਰ ( ਕੁਲਦੀਪ ਸਿੰਘ ਲੋਹਟ)- ਪਿੰਡ ਅਖਾੜਾ ਦੀ ਦਾਣਾ ਮੰਡੀ ਵਿਚ ਅੱਜ ਦੇਰ ਸ਼ਾਮ ਗੋਲੀ...

ਅਜੀਤ ਡੈਸਕ 06-10-2026

ਜਗਰਾਉਂ (ਲੁਧਿਆਣਾ), 6 ਅਕਤੂਬਰ ( ਕੁਲਦੀਪ ਸਿੰਘ ਲੋਹਟ)-  ਪਿੰਡ ਅਖਾੜਾ ਦੀ ਦਾਣਾ ਮੰਡੀ ਵਿਚ ਅੱਜ ਦੇਰ ਸ਼ਾਮ ਗੋਲੀ ਚੱਲਣ ਦੀ ਘਟਨਾ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀ ਕੀਤੀ ਪ੍ਰੰਤੂ ਪੁਲਿਸ ਨੇ ਇਹ ਘਟਨਾ ਵਾਪਰਨ ਤੋਂ ਇਨਕਾਰ ਵੀ ਨਹੀ ਕੀਤਾ। ਜਿਉਂ ਹੀ ਤਾੜ-ਤਾੜ ਦੀਆਂ ਆਵਾਜ਼ਾਂ ਆਉਣ ਲੱਗੀਆਂ ਤਾਂ ਨੇੜਲੇ ਘਰਾਂ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਦੌਰਾਨ ਮੰਡੀ ਵਿਚ ਕੁਝ ਅਣਪਛਾਤੇ ਵਿਅਕਤੀਆਂ ਦੇ ਘੁੰਮਣ ਅਤੇ ਕੁਝ ਸਮੇਂ ਬਾਅਦ ਉਥੋਂ ਫ਼ਰਾਰ ਹੋ ਜਾਣ ਦੀ ਗੱਲ ਸਾਹਮਣੇ ਆਈ ਹੈ।

ਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੇ ਲੋਕਾਂ ਨੇ ਅਚਾਨਕ ਤਾੜ-ਤਾੜ ਦੀਆਂ ਆਵਾਜ਼ਾਂ ਸੁਣੀਆਂ। ਆਵਾਜ਼ਾਂ ਸੁਣਨ ਤੋਂ ਬਾਅਦ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਮੰਡੀ ਵਿਚ ਕੁਝ ਅਣਪਛਾਤੇ ਵਿਅਕਤੀ ਦਿਖਾਈ ਦਿੱਤੇ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਕੁਝ ਸਮੇਂ ਬਾਅਦ ਉਥੋਂ ਫ਼ਰਾਰ ਹੋ ਗਏ। ਘਟਨਾ ਕਾਰਨ ਪਿੰਡ ਵਾਸੀਆਂ ਵਿਚ ਸਹਿਮ ਪੈਦਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਦਿਓਲ ਪੁਲੀਸ ਟੀਮ ਸਮੇਤ ਮੌਕੇ ’ਤੇ ਪਹੁੰਚੇ।

ਉਨ੍ਹਾਂ ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਫਿਲਹਾਲ ਮਾਮਲਾ ਜਾਂਚ ਦਾ ਵਿਸ਼ਾ ਹੈ। ਉਨਾਂ ਆਖਿਆ ਕਿ ਪੁਲਿਸ ਵਲੋਂ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਇਲਾਕੇ ਵਿਚ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਫਰਾਂਸ ਵਿੱਚ ਵਧ ਰਹੇ ਵਿਰੋਧ ਪ੍ਰਦਰਸ਼ਨਾਂ 'ਤੇ ਟਰੰਪ ਦਾ ਪ੍ਰਵੇਸ਼, ਇਮੀਗ੍ਰੇਸ਼ਨ ਨੂੰ ਨਿਸ਼ਾਨਾ ਬਣਾਇਆ ਅਗਲੀ ਖ਼ਬਰ ਸੀ.ਬੀ.ਆਈ. ਦੀ ਚੰਡੀਗੜ੍ਹ ਛਾਪੇਮਾਰੀ ਖ਼ਤਮ ਹੋਈ