07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਜਨਾਲਾ ਦੇ ਮੁੱਖ ਚੌਂਕ ਵਿਚ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮੱਚਿਆ ਚੀਕ-ਚਿਹਾੜਾ

ਅਜਨਾਲਾ, (ਅੰਮ੍ਰਿਤਸਰ), 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇਕ ਆਟੋ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਪਲਟ ਗਿਆ।

ਅਜੀਤ ਡੈਸਕ 07-10-2026

ਅਜਨਾਲਾ, (ਅੰਮ੍ਰਿਤਸਰ), 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇਕ ਆਟੋ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਪਲਟ ਗਿਆ। ਹਾਦਸੇ ਤੋਂ ਬਾਅਦ ਆਟੋ ਵਿਚ ਸਵਾਰ ਬੱਚਿਆਂ ਵਿਚ ਚੀਕ-ਚਿਹਾੜਾ ਮੱਚ ਗਿਆ। ਜਾਣਕਾਰੀ ਅਨੁਸਾਰ ਆਟੋ ਰਿਕਸ਼ਾ ਇਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਮੁੱਖ ਚੌਂਕ ਵਿਚ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ। ਹਾਦਸੇ ਵਿਚ ਆਟੋ ਸਵਾਰ ਵਿਦਿਆਰਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਹਾਦਸੇ ਦੌਰਾਨ ਦੋ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਬਾਕੀ ਵਿਦਿਆਰਥੀਆਂ ਦੇ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਪਿਛਲੀ ਖ਼ਬਰ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ੍ਰੀ ਵਿਨਾਇਕ ਮੰਦਰ ’ਚ ਪੂਜਾ ਅਗਲੀ ਖ਼ਬਰ ⭐️ਮਾਣਕ ਮੋਤੀ ⭐️