07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੁੱਡਾ ਭਵਨ ’ਚ ਈ.ਡੀ. ਦੀ ਕਾਰਵਾਈ ਨੂੰ ਚੁਣੌਤੀ, ਹਾਈਕੋਰਟ ਨੇ ਈ.ਡੀ. ਤੋਂ ਮੰਗਿਆ ਜਵਾਬ

ਚੰਡੀਗੜ੍ਹ, 7 ਅਕਤੂਬਰ (ਪ੍ਰੋ ਅਵਤਾਰ ਸਿੰਘ) - ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਤੇ ਪੰਜਾਬ ਸਰਕਾਰ ਨੇ ਸੈਕਟਰ-62 ਸਥਿਤ ਪੁੱਡਾ ਭਵਨ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਤਲਾਸ਼ੀ ਅਤੇ ਸਰਵੇ ਦੀ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ।

ਅਜੀਤ ਡੈਸਕ 07-10-2026

ਚੰਡੀਗੜ੍ਹ, 7 ਅਕਤੂਬਰ (ਪ੍ਰੋ ਅਵਤਾਰ ਸਿੰਘ) - ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਤੇ ਪੰਜਾਬ ਸਰਕਾਰ ਨੇ ਸੈਕਟਰ-62 ਸਥਿਤ ਪੁੱਡਾ ਭਵਨ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਤਲਾਸ਼ੀ ਅਤੇ ਸਰਵੇ ਦੀ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਈ.ਡੀ. ਤੋਂ ਜਵਾਬ ਤਲਬ ਕੀਤਾ ਹੈ।

ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ 22 ਤੋਂ 24 ਸਤੰਬਰ ਦਰਮਿਆਨ ਚੱਲੀ ਈ.ਡੀ. ਦੀ ਕਾਰਵਾਈ ਲਗਭਗ 50 ਘੰਟਿਆਂ ਤੱਕ ਜਾਰੀ ਰਹੀ। ਇਸ ਦੌਰਾਨ ਦਫ਼ਤਰ ਦੀਆਂ ਵੱਖ-ਵੱਖ ਮੰਜ਼ਿਲਾਂ ਨੂੰ ਸੀਲ ਰੱਖਿਆ ਗਿਆ ਅਤੇ 30 ਤੋਂ ਵੱਧ ਬੈਗਾਂ ’ਚ ਸਰਕਾਰੀ ਰਿਕਾਰਡ ਲਿਜਾਇਆ ਗਿਆ। ਗਮਾਡਾ ਵਲੋਂ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਜਾਂ ਕਲੋਨ ਕੀਤਾ ਗਿਆ। ਪਟੀਸ਼ਨ ਅਨੁਸਾਰ ਪ੍ਰਮੁੱਖ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀ ਦੋ ਰਾਤਾਂ ਤੱਕ ਦਫ਼ਤਰ ਦੇ ਅੰਦਰ ਮੌਜੂਦ ਰਹੇ।

ਪਿਛਲੀ ਖ਼ਬਰ ਪਿੰਡ ਘਰਾਚੋਂ 'ਚ ਸੀ.ਬੀ.ਆਈ. ਦੀ ਛਾਪੇਮਾਰੀ ਦੌਰਾਨ ਫੁੱਲਾਂ ਦੀ ਹੋਈ ਵਰਖਾ ਦੇ ਮਾਮਲੇ 'ਚ ਐਸ.ਐਚ.ਓ ਭਵਾਨੀਗੜ੍ਹ ਮੁਅਤੱਲ ਅਗਲੀ ਖ਼ਬਰ ਅੱਜ ਪੰਜਾਬ ਭਰ ’ਚ ਦੁਪਹਿਰ 2 ਵਜੇ ਈ.ਡੀ. ਤੇ ਸੀ.ਬੀ.ਆਈ. ਵਿਰੁੱਧ ਪ੍ਰਦਰਸ਼ਨ ਕਰੇਗੀ ‘ਆਪ’