ਚੰਡੀਗੜ੍ਹ, 7 ਅਕਤੂਬਰ - ਮੁੱਖ ਚੋਣ ਕਮਿਸ਼ਨਰ ਵਿਰੁੱਧ ਰਾਹੁਲ ਗਾਂਧੀ ਦੇ ਰੋਸ ਪ੍ਰਦਰਸ਼ਨ 'ਤੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ, "ਮੁੱਖ ਚੋਣ ਕਮਿਸ਼ਨਰ ਨੂੰ ਜਾਣਾ ਪਵੇਗਾ। ਇਹ ਰਾਹੁਲ ਗਾਂਧੀ ਅਤੇ ਕਾਂਗਰਸ ਦਾ ਫ਼ੈਸਲਾ ਹੈ। ਅਸੀਂ ਵੱਖ-ਵੱਖ ਥਾਵਾਂ 'ਤੇ ਅਜਿਹਾ ਕੀਤਾ ਹੈ; ਅਸੀਂ ਪਹਿਲਾਂ ਵੀ ਅਜਿਹਾ ਕੀਤਾ ਹੈ ਅਤੇ ਅੱਗੇ ਵੀ ਕਰਦੇ ਰਹਾਂਗੇ।"