07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 7 ਅਕਤੂਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ

ਅਜੀਤ ਡੈਸਕ 07-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 7 ਅਕਤੂਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ  ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ। 
ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਨਲੂਆ ਫੈਡਰੇਸ਼ਨ ਦੇ ਮੁਖੀ ਜਤਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਨਸ਼ਿਆਂ ਦੀ ਸਮੱਸਿਆ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰਾਂ ਨੂੰ ਆਪਣੇ ਨੌਜਵਾਨ ਪੁੱਤਰਾਂ ਦੀਆਂ ਲਾਸ਼ਾਂ ਸਿਵਿਆਂ ਤੱਕ ਲਿਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਨਸ਼ਿਆਂ ਦੀ ਵਿਕਰੀ ਅਤੇ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਅੰਗਰੇਜ਼ ਕਪੂਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ।ਪ੍ਰਦਰਸ਼ਨਕਾਰੀਆਂ ਵਲੋਂ ਗੁਰੂ ਹਰਸਹਾਏ ਦੇ ਥਾਣਾ ਮੁਖੀ ਜਤਿੰਦਰ ਸਿੰਘ ਨੂੰ ਨਸ਼ਿਆਂ ਦੇ ਮਾਮਲੇ ਵਿਚ ਕਾਰਵਾਈ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਇਸ ਮਿਆਦ ਦੌਰਾਨ ਨਸ਼ਿਆਂ ਦੀ ਵਿਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਅਗਲੇ ਪੜਾਅ ਵਿਚ ਵੱਡਾ ਧਰਨਾ ਲਗਾਇਆ ਜਾਵੇਗਾ ਅਤੇ ਸੜਕ ਰੋਕੋ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਨੈਸ਼ਨਲ ਮੈਡੀਕਲ ਕਮਿਸ਼ਨ ਵਲੋਂ ਨੈਤਿਕ ਇਸ਼ਤਿਹਾਰਬਾਜ਼ੀ ਅਤੇ ਜਨਤਕ ਸੰਚਾਰ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਅਗਲੀ ਖ਼ਬਰ 130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਫਾਜ਼ਿਲਕਾ ਪੁਲਿਸ ਨੇ ਕੀਤੇ ਅਸਲ ਮਾਲਕਾਂ ਦੇ ਹਵਾਲੇ