08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਮੇਸ਼ਾ ਮਹਿਸੂਸ ਹੋਵੇਗੀ ਨਾਨਾ ਜੀ ਦੀ ਕਮੀ- ਅਕਸ਼ੇ ਕੁਮਾਰ

ਮਹਾਰਾਸ਼ਟਰ, 8 ਅਕਤੂਬਰ- ਨਾਨਾ ਪਾਟੇਕਰ ਦੇ ਦਿਹਾਂਤ ’ਤੇ ਅਦਾਕਾਰ ਅਕਸ਼ੇ ਕੁਮਾਰ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਨਾ ਜੀ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ।

ਅਜੀਤ ਡੈਸਕ 08-10-2026

ਮਹਾਰਾਸ਼ਟਰ, 8 ਅਕਤੂਬਰ- ਨਾਨਾ ਪਾਟੇਕਰ ਦੇ ਦਿਹਾਂਤ ’ਤੇ ਅਦਾਕਾਰ ਅਕਸ਼ੇ ਕੁਮਾਰ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਨਾ ਜੀ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਉਨ੍ਹਾਂ ਵਿਲੱਖਣ ਅਦਾਕਾਰਾਂ ਵਿਚੋਂ ਇਕ ਸਨ, ਜਿਨ੍ਹਾਂ ਨੂੰ ਦਰਸ਼ਕਾਂ ਦਾ ਧਿਆਨ ਖਿੱਚਣ ਲਈ ਬਹੁਤ ਕੁਝ ਕਰਨ ਦੀ ਲੋੜ ਨਹੀਂ ਪੈਂਦੀ ਸੀ। ਉਹ ਆਵਾਜ਼, ਉਹ ਗੰਭੀਰਤਾ, ਹਰ ਪ੍ਰਦਰਸ਼ਨ ਵਿਚ ਉਹ ਇਮਾਨਦਾਰੀ... ਉਹ ਬਿਲਕੁਲ ਆਪਣੇ ਆਪ ਵਿਚ ਅਨੋਖੇ ਸਨ। ਮੈਂ ਖੁਸ਼ਕਿਸਮਤ ਹਾਂ ਕਿ ਸਾਨੂੰ 'ਵੈਲਕਮ' (Welcome) ਅਤੇ ਫਿਰ ਹਾਲ ਹੀ ਵਿੱਚ 'ਹਾਊਸਫੁੱਲ 5' (Housefull 5) ਵਿਚ ਇਕੱਠੇ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਸੈੱਟਾਂ ਦੀਆਂ ਬਹੁਤ ਸਾਰੀਆਂ ਯਾਦਾਂ ਹਨ ਜੋ ਹਮੇਸ਼ਾ ਮੇਰੇ ਦਿਲ ਦੇ ਨੇੜੇ ਰਹਿਣਗੀਆਂ। ਨਾਨਾ ਜੀ ਸੱਚਮੁੱਚ ਬੇਮਿਸਾਲ ਸਨ। ਇਹ ਯਕੀਨ ਕਰਨਾ ਮੁਸ਼ਕਿਲ ਹੈ ਕਿ ਤੁਸੀਂ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸਾਰੀਆਂ ਯਾਦਾਂ ਲਈ ਤੁਹਾਡਾ ਧੰਨਵਾਦ। ਤੁਹਾਡੀ ਕਮੀ ਬਹੁਤ ਮਹਿਸੂਸ ਹੋਵੇਗੀ, ਜਿਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਉਪਰੰਤ ਪਰਗਟ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ