08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੰਗਤ ਮੰਡੀ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਸੰਗਤ ਮੰਡੀ (ਬਠਿੰਡਾ), 8 ਅਕਤੂਬਰ (ਦੀਪਕ ਸ਼ਰਮਾ) - ਸੰਗਤ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦੀ ਬੋਲੀ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ...

ਅਜੀਤ ਡੈਸਕ 08-10-2026

ਸੰਗਤ ਮੰਡੀ (ਬਠਿੰਡਾ), 8 ਅਕਤੂਬਰ (ਦੀਪਕ ਸ਼ਰਮਾ) - ਸੰਗਤ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਦੀ ਬੋਲੀ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਅਤੇ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਬੀਰ ਸਿੰਘ ਮਾਨ ਵਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਬੇਝਿਜਕ ਖੋਹ ਕੇ ਮਾਰਕੀਟ ਕਮੇਟੀ ਸੰਗਤ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਵੱਢਿਆ ਜਾਵੇ, ਤਾਂ ਜੋ ਮੰਡੀ ਵਿਚ ਫ਼ਸਲ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰੀ ਨਿਯਮਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਤਹਿਸੀਲ ਕੰਪਲੈਕਸ ਸਥਿਤ ਪਟਵਾਰਖਾਨੇ ਚ ਛਾਪੇਮਾਰੀ, ਪਟਵਾਰੀ ਤੇ ਪ੍ਰਾਈਵੇਟ ਕਰਿੰਦਾ ਕਾਬੂ ਅਗਲੀ ਖ਼ਬਰ ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ