08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਪਿੰਡ ਮਲਕ ' ਚ ਸਾਈਕਲ ਰੈਲੀ

ਜਗਰਾਉਂ (ਲੁਧਿਆਣਾ), 8 ਅਕਤੂਬਰ (ਕੁਲਦੀਪ ਸਿੰਘ ਲੋਹਟ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿਚ...

ਅਜੀਤ ਡੈਸਕ 08-10-2026

ਜਗਰਾਉਂ (ਲੁਧਿਆਣਾ), 8 ਅਕਤੂਬਰ (ਕੁਲਦੀਪ ਸਿੰਘ ਲੋਹਟ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਸਕੂਲ ਮਲਕ ਵਿਖੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਨੇ ਕੀਤੀ। ਉਨ੍ਹਾਂ ਦੇ ਨਾਲ ਥਾਣਾ ਸਦਰ ਦੇ ਐੱਸ.ਐੱਚ.ਓ ਸੁਖਵਿੰਦਰ ਸਿੰਘ, ਇੰਸਪੈਕਟਰ ਇੰਚਾਰਜ ਸਾਂਝ ਕੇਂਦਰ ਅਤੇ ਜਗਰਾਉਂ ਸਾਂਝ ਟੀਮ ਦੇ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਡੀ.ਐਸ.ਪੀ ਜਸਵਿੰਦਰ ਸਿੰਘ ਢੀਡਸਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਕਰਦਿਆਂ ਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ, ਪੜ੍ਹਾਈ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ।

ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ, ਸਕੂਲ ਸਟਾਫ਼ ਅਤੇ ਸਮੂਹ ਅਧਿਆਪਕਾਂ ਵਲੋਂ ਪੁਲਿਸ ਵਿਭਾਗ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਲਿਸ ਦੇ ਨਾਲ-ਨਾਲ ਸਕੂਲਾਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ‘ਨਸ਼ਾ ਮੁਕਤ ਸਮਾਜ’ ਦਾ ਸੁਨੇਹਾ ਦਿੱਤਾ।

ਪਿਛਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲੇ ਵਿਚ ਤਿੰਨ ਹੋਰ ਵਿਦਿਆਰਥੀ ਗ੍ਰਿਫ਼ਤਾਰ, ਅਦਾਲਤ ਵਿਚ ਪੇਸ਼ ਅਗਲੀ ਖ਼ਬਰ ਅਣਪਛਾਤੀ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇਕ ਔਰਤ ਸਮੇਤ ਦੋ ਜ਼ਖ਼ਮੀ