08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਐਲ.ਪੀ.ਯੂ. ਹਿੰਸਾ ਮਾਮਲੇ ਵਿਚ ਤਿੰਨ ਹੋਰ ਵਿਦਿਆਰਥੀ ਗ੍ਰਿਫ਼ਤਾਰ, ਅਦਾਲਤ ਵਿਚ ਪੇਸ਼

ਫਗਵਾੜਾ, 8 ਅਕਤੂਬਰ (ਦਵਿੰਦਰ)- ਫਗਵਾੜਾ ਪੁਲਿਸ ਨੇ ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ...

ਅਜੀਤ ਡੈਸਕ 08-10-2026

ਫਗਵਾੜਾ, 8 ਅਕਤੂਬਰ (ਦਵਿੰਦਰ)- ਫਗਵਾੜਾ ਪੁਲਿਸ ਨੇ ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਕਾਰਵਾਈ ਕਰਦਿਆਂ ਤਿੰਨ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਫਗਵਾੜਾ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਮਹਾਰਾਸ਼ਟਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਪੁੱਤਰ ਬਿਸ਼ਿਆ, ਬਿਹਾਰ ਦੇ ਰਹਿਣ ਵਾਲੇ ਰਾਜੇਸ਼ ਦੇ ਪੁੱਤਰ ਕ੍ਰਿਸ਼ਨਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਸੰਪਤ ਦੇ ਪੁੱਤਰ ਯੋਗੇਸ਼ ਵਜੋਂ ਹੋਈ ਹੈ।

ਤਿੰਨੋਂ ਨੌਜਵਾਨ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੇ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ। ਯੋਗੇਸ਼ ਨੂੰ ਲਵਲੀ ਯੂਨੀਵਰਸਿਟੀ ਦੇ ਹੇਠਲੇ ਗੇਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦਾ ਦੋਸ਼ ਹੈ ਕਿ ਹਿੰਸਾ ਦੌਰਾਨ ਵਾਹਨਾਂ ਦੀ ਭੰਨਤੋੜ ਕਰਨ, ਸੜਕਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਹਿੰਸਾ ਲਈ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਹੋਰ ਜਾਂਚ ਲਈ ਰਿਮਾਂਡ ਹਾਸਲ ਕੀਤਾ। ਪੁਲਿਸ ਹੁਣ ਹਿੰਸਾ ਦੌਰਾਨ ਉਨ੍ਹਾਂ ਦੀ ਭੂਮਿਕਾ ਅਤੇ ਹੋਰ ਸੰਭਾਵੀ ਅਪਰਾਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਨਵ ਨਿਯੁਕਤ ਕਾਂਗਰਸ ਪ੍ਰਧਾਨ ਪਰਗਟ ਸਿੰਘ ਸਮੁੱਚੀ ਕਾਂਗਰਸੀ ਲੀਡਰਸ਼ਿਪ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਪਿੰਡ ਮਲਕ ' ਚ ਸਾਈਕਲ ਰੈਲੀ