08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੀੜਤ ਬੀਬੀ ਨੂੰ ਨਾਲ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਾਗੀ ਠੋਸ ਸਬੂਤ-ਰੂਪ ਕੌਰ ਸੰਧੂ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਕਿਹਾ ਹੈ ਕਿ ਉਹ ਇੱਕ ਪੀੜਤ ਬੀਬੀ ਨੂੰ ਨਾਲ ਲੈ ਕੇ ਕੱਲ 9 ਅਕਤੂਬਰ ਨੂੰ ਸ੍ਰੀ ਅਕਾਲ ਤਖਤ ...

ਅਜੀਤ ਡੈਸਕ 09-10-2026

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਕਿਹਾ ਹੈ ਕਿ ਉਹ ਇੱਕ ਪੀੜਤ ਬੀਬੀ ਨੂੰ ਨਾਲ ਲੈ ਕੇ ਕੱਲ 9 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਵੇਗੀ । ਦੇਰ ਸ਼ਾਮ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਇੱਕ ਪੋਸਟ ਵਿਚ ਰੂਪ ਕੌਰ ਸੰਧੂ ਨੇ ਕਿਹਾ ਕਿ ਕੱਲ੍ਹ 9 ਅਕਤੂਬਰ ਇੱਕ ਇਤਿਹਾਸਕ ਦਿਹਾੜਾ ਹੈ, ਜਦੋਂ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਸ਼ਹਾਦਤ ਦਾ ਜਾਮ ਪੀਤਾ ਸੀ ।

ਇਸ ਦਿਹਾੜੇ ਮੌਕੇ ਜਿੱਥੇ ਮੈਂ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਤੇ ਸ਼ਰਧਾਂਜਲੀ ਭੇਟ ਕਰਾਂਗੀ, ਉੱਥੇ ਹੀ ਸਵੇਰੇ 10:00 ਵਜੇ ਇੱਕ ਪੀੜਤ ਬੀਬੀ ਨੂੰ ਨਾਲ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵਾਂਗੀ । ਉਸਨੇ ਕਿਹਾ ਕਿ ਮੈਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇੱਕ ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ ਵਿਚ ਕੁੱਝ ਠੋਸ ਸਬੂਤ ਸੌਂਪਾਂਗੀ ।

ਬੀਬੀ ਸੰਧੂ ਨੇ ਇਹ ਵੀ ਕਿਹਾ ਕਿ ਮੈਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾ ਪਹੁੰਚਣ ਦੇਣ ਲਈ ਕਈ ਤਰ੍ਹਾਂ ਦੇ ਸਿੱਧੇ-ਅਸਿੱਧੇ ਢੰਗਾਂ ਨਾਲ ਫ਼ੋਨ ਆਏ ਹਨ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਮੈਂ ਉਨ੍ਹਾਂ ਦੀ ਪਰਵਾਹ ਨਾ ਕਰਦਿਆਂ ਸੱਚ ਨੂੰ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਕਰਾਂਗੀ । ਉਸਨੇ ਕਿਹਾ ਕਿ ਮੈਨੂੰ ਆਸ ਹੈ ਕਿ ਜਦੋਂ ਇਹ ਸਾਰੇ ਸਬੂਤ ਮੈਂ ਸੌਂਪ ਚੁੱਕੀ ਹੋਵਾਂਗੀ, ਤਾਂ ਸ਼੍ਰੋਮਣੀ ਅਕਾਲੀ ਦਲ ਅੰਦਰ ਬੈਠੇ ਉਹ ਲੋਕ, ਜੋ ਪਾਰਟੀ ਦੀ ਬਦਨਾਮੀ ਦਾ ਕਾਰਨ ਬਣ ਰਹੇ ਹਨ, ਉਹਨਾਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੀ ਗਲਤੀ ਦਾ ਅਹਿਸਾਸ ਕਰਵਾਇਆ ਜਾਵੇਗਾ।

ਪਿਛਲੀ ਖ਼ਬਰ ਦਾਲਾਂ, ਖੰਡ ਦੀਆਂ ਕੀਮਤਾਂ ’ਚ ਤੇਜ਼ੀ ਜਾਰੀ, ਤਿਉਹਾਰੀ ਸੀਜ਼ਨ ’ਚ ਵਿਗੜਿਆ ਲੋਕਾਂ ਦਾ ਬਜਟ ਅਗਲੀ ਖ਼ਬਰ ਨਾਨਾ ਪਾਟੇਕਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ