09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਹੋਵੇਗੀ ਮੈਗਾ ਪੀ.ਟੀ.ਐਮ.

ਚੰਡੀਗੜ੍ਹ, 8 ਅਕਤੂਬਰ- ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਇਕ ਮੈਗਾ ਮਾਪੇ-ਅਧਿਆਪਕ ਮੀਟਿੰਗ (ਮੈਗਾ ਪੀਟੀਐਮ) ਆਯੋਜਿਤ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸਕੂਲ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਅਜੀਤ ਡੈਸਕ 09-10-2026

ਚੰਡੀਗੜ੍ਹ, 8 ਅਕਤੂਬਰ- ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਇਕ ਮੈਗਾ ਮਾਪੇ-ਅਧਿਆਪਕ ਮੀਟਿੰਗ (ਮੈਗਾ ਪੀਟੀਐਮ) ਆਯੋਜਿਤ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸਕੂਲ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਦੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿਚ ਇਹ ਮੈਗਾ ਪੀ.ਟੀ.ਐਮ. ਆਯੋਜਿਤ ਕੀਤੀ ਜਾ ਰਹੀ ਹੈ ਤੇ ਲਗਭਗ 25 ਲੱਖ ਮਾਪਿਆਂ ਦੇ ਇਸ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ।

ਮੈਗਾ ਪੀ.ਟੀ.ਐਮ. "ਹਰ ਰੋਜ਼, ਇਕ ਕਦਮ ਅੱਗੇ" ਥੀਮ 'ਤੇ ਆਯੋਜਿਤ ਕੀਤਾ ਜਾਵੇਗੀ। ਇਸ ਦੌਰਾਨ ਅਧਿਆਪਕ ਮਾਪਿਆਂ ਨਾਲ ਬੱਚਿਆਂ ਦੀ ਤਰੱਕੀ ਅਤੇ ਅਕਾਦਮਿਕ ਕਮਜ਼ੋਰੀਆਂ 'ਤੇ ਚਰਚਾ ਕਰਨਗੇ। ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿਚ ਆਯੋਜਿਤ ਕੀਤੇ ਜਾ ਰਹੇ ਮੈਗਾ ਪੀ.ਟੀ.ਐਮ. ਵਿਚ ਹਿੱਸਾ ਲੈਣਗੇ ਅਤੇ ਮਾਪਿਆਂ ਤੋਂ ਫੀਡਬੈਕ ਲੈਣਗੇ।

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ ਮਨਾਈ ਅਗਲੀ ਖ਼ਬਰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ