10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾਕਟਰ ਸਤਵਿੰਦਰ ਪਾਲ ਬਿੱਟੂ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ, ਸੁਖਬੀਰ ਸਿੰਘ ਬਾਦਲ ਨੇ ਨਿਯੁਕਤ ਕੀਤਾ ਹਲਕਾ ਇੰਚਾਰਜ ਬੰਗਾ

ਵਾਂਸ਼ਹਿਰ, 10 ਅਕਤੂਬਰ ( ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਰਹੇ ਡਾਕਟਰ ਸਤਵਿੰਦਰਪਾਲ ਬਿੱਟੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ...

ਅਜੀਤ ਡੈਸਕ 10-10-2026

ਨਵਾਂਸ਼ਹਿਰ, 10 ਅਕਤੂਬਰ ( ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਰਹੇ ਡਾਕਟਰ ਸਤਵਿੰਦਰਪਾਲ ਬਿੱਟੂ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਜ਼ਰੀ ਚ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ । ਉਨ੍ਹ ਦਾ ਸੁਖਬੀਰ ਸਿੰਘ ਬਾਦਲ ਪਾਰਟੀ ਨੇ ਸਨਮਾਨ ਕੀਤਾ ਅਤੇ ਉਨਾਂ ਨੂੰ ਬੰਗਾ ਹਲਕੇ ਦੀ ਵੱਡੀ ਜਿੰਮੇਵਾਰੀ ਦਿੰਦਿਆਂ  ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਬੰਗਾ ਹਲਕੇ ਚ ਚੌਧਰੀ ਮੋਹਨ ਲਾਲ ਸਾਬਕਾ ਵਿਧਾਇਕ ਕੰਮ ਕਰ ਰਹੇ ਸਨ। ਡਾਕਟਰ ਸਤਵਿੰਦਰ ਪਾਲ ਬਿੱਟੂ ਬਾਰੇ ਆਖਿਆ ਜਾ ਰਿਹਾ ਹੈ ਕਿ ਉਹ ਬਹੁਤ ਹੀ ਇਮਾਨਦਾਰ ਛਵੀ ਵਾਲੇ ਡਾਕਟਰ ਹਨ।

ਪਿਛਲੀ ਖ਼ਬਰ ਪੰਜਾਬ ਭਰ ਤੋਂ ਇਕੱਠੇ ਹੋਏ ਹਜ਼ਾਰਾਂ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਅਗਲੀ ਖ਼ਬਰ ਬੀਬੀ ਰੂਪ ਕੌਰ ਸੰਧੂ ਨੇ ਮੁੜ ਜਾਰੀ ਕੀਤਾ ਵੀਡੀਓ ਬਿਆਨ