ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੀ ਰਾਜਧਾਨੀ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਚ ਪਾਰਟੀ ਸੰਗਠਨ ਦੀ ਅਗਵਾਈ ਕਰਨ ਲਈ ਇਕ ਨਵੀਂ ਟੀਮ ਦਾ ਐਲਾਨ ਕੀਤਾ।
ਇਕ ਮਿਹਨਤੀ ਅਤੇ ਇਮਾਨਦਾਰ ਪਾਰਟੀ ਆਗੂ ਚਰਨਜੀਤ ਸਿੰਘ ਵਿੱਲੀ ਨੂੰ ਪਾਰਟੀ ਦੀ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕ ਸਮਰਪਿਤ ਅਤੇ ਮਿਹਨਤੀ ਮਹਿਲਾ ਆਗੂ ਬੀਬੀ ਸਤਵੰਤ ਕੌਰ ਜੌਹਲ ਨੂੰ ਪਾਰਟੀ ਦੇ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੇ ਹੋਰ ਅਹੁਦੇਦਾਰਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਹ ਫੈਸਲਾ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪੂਰੀ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ।