11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

21 ਸਾਲਾ ਵਿਦਿਆਰਥੀ ਦੀ ਮਿਲੀ ਲਾਸ਼ ਮਿਲੀ, ਪੁਲਿਸ ਵਲੋਂ ਜਾਂਚ ਸ਼ੁਰੂ

ਫਗਵਾੜਾ, (ਕਪੂਰਥਲਾ), 11 ਅਕਤੂਬਰ (ਹਰਜੋਤ ਸਿੰਘ ਚਾਨਾ)- ਮਹੇੜੂ ਦੇ ਲਾਅ ਗੇਟ ਇਲਾਕੇ ਵਿਚ ਇਕ ਨਿੱਜੀ ਪੀਜੀ ਵਿਚੋਂ ਇਕ ਯੂਨੀਵਰਸਿਟੀ ਦੇ 21 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਇਹ ਘਟਨਾ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ।

ਅਜੀਤ ਡੈਸਕ 11-10-2026

ਫਗਵਾੜਾ, (ਕਪੂਰਥਲਾ), 11 ਅਕਤੂਬਰ (ਹਰਜੋਤ ਸਿੰਘ ਚਾਨਾ)- ਮਹੇੜੂ ਦੇ ਲਾਅ ਗੇਟ ਇਲਾਕੇ ਵਿਚ ਇਕ ਨਿੱਜੀ ਪੀਜੀ ਵਿਚੋਂ ਇਕ ਯੂਨੀਵਰਸਿਟੀ ਦੇ 21 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਇਹ ਘਟਨਾ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਪੁੱਤਰ ਸੀਆ ਰਾਮ ਪਟੇਲ, ਵਾਸੀ ਚੰਦਾਪੁਰ, ਜ਼ਿਲ੍ਹਾ ਬਨਾਰਸ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਵਿਦਿਆਰਥੀ ਦੀ ਲਾਸ਼ ਲਾਅ ਗੇਟ ਸਥਿਤ ਤੇਜ ਪੀਜੀ ਵਿਚ ਕਮਰੇ ਦੀ ਛੱਤ ਨਾਲ ਲੱਗੇ ਪੱਖੇ ਨਾਲ ਲਟਕਦੀ ਮਿਲੀ। ਇਹ ਇਲਾਕਾ ਥਾਣਾ ਸਤਨਾਮਪੁਰਾ ਦੇ ਅਧਿਕਾਰ ਖੇਤਰ ਵਿਚ ਪੈਂਦਾ ਹੈ। ਮੁੱਢਲੀਆਂ ਰਿਪੋਰਟਾਂ ਅਨੁਸਾਰ ਵਿਦਿਆਰਥੀ ਨਿੱਜੀ ਸਮੱਸਿਆਵਾਂ ਕਾਰਨ ਮਾਨਸਿਕ ਤਣਾਅ ਵਿਚ ਰਹਿ ਰਿਹਾ ਸੀ। ਹਾਲਾਂਕਿ ਉਸ ਦੀ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਫਾਜ਼ਿਲਕਾ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ, ਪਾਣੀ ’ਚ ਡੁੱਬੀ ਝੋਨੇ ਦੀ ਫ਼ਸਲ ਅਗਲੀ ਖ਼ਬਰ ਸਮਾਣਾ ਵਿਚ ਮੀਂਹ ਤੇ ਝੱਖੜ ਨੇ ਕਿਸਾਨਾਂ ਨੂੰ ਫ਼ਿਕਰਾਂ ’ਚ ਪਾਇਆ