11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦੋ ਢਾਈ ਘੰਟੇ ਦੇ ਮੀਂਹ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਸਵੇਰ ਤੋਂ ਗਰਜ ਚਮਕ ਨਾਲ ਸ਼ੁਰੂ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਅਤੇ ਹੋਰ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ।

ਅਜੀਤ ਡੈਸਕ 11-10-2026

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਸਵੇਰ ਤੋਂ ਗਰਜ ਚਮਕ ਨਾਲ ਸ਼ੁਰੂ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਅਤੇ ਹੋਰ ਫਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਲਕਾ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਵਿਚ ਜਿੱਥੇ ਝੋਨੇ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ, ਉੱਥੇ ਹਵਾ ਨਾਲ ਕਮਾਦ ਅਤੇ ਪੱਠਿਆਂ ਦੀ ਫਸਲ ਵੀ ਵਿੱਛ ਗਈ ਹੈ, ਨਵੀਆਂ ਬੀਜੀਆਂ ਸਬਜ਼ੀਆਂ ਦੀਆਂ ਫਸਲਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਇਸ ਵਾਰ ਉਹ ਸੋਚਦੇ ਸਨ ਕਿ ਹੜ੍ਹ ਦਾ ਸਮਾਂ ਲੰਘ ਗਿਆ ਹੈ ਪਰ ਹੁਣ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋਈ ਹੈ ਤਾਂ ਬਰਸਾਤ ਨਾਲ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਖਬਰ ਲਿਖਣ ਤੱਕ ਅਸਮਾਨ ਵਿਚ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ ਅਤੇ ਕਿਣ ਮਿਣ ਜਾਰੀ ਹੈ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਲਾਇੰਸ ਆਫ਼ ਸਿੱਖ ਆਰਗਨਾਈਜੇਸ਼ਨ ਦੇ ਆਗੂ ਅਗਲੀ ਖ਼ਬਰ ਮੰਡੀ ਕਿੱਲਿਆਂਵਾਲੀ ’ਚ ਮਕਾਨ ’ਤੇ ਡਿੱਗੀ ਅਸਮਾਨੀ ਬਿਜਲੀ