11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਚੱਲਦੀ ਰੇਲ ਗੱਡੀ ਦਾ ਦਰਵਾਜ਼ਾ ਟੁੱਟ ਕੇ ਕਾਰ ’ਤੇ ਡਿੱਗਿਆ, ਇਕੋ ਪਰਿਵਾਰ ਦੇ 5 ਮੈਂਬਰ ਜ਼ਖ਼ਮੀ, 25 ਸਾਲਾ ਲੜਕੀ ਦੀ ਹਾਲਤ ਗੰਭੀਰ

ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਦੇ ਹੱਲੋ ਮਾਜਰਾ ਚੌਕ ਨੇੜੇ ਚੱਲਦੀ ਰੇਲ ਗੱਡੀ ਦਾ ਦਰਵਾਜ਼ਾ...

ਅਜੀਤ ਡੈਸਕ 11-10-2026

ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਦੇ ਹੱਲੋ ਮਾਜਰਾ ਚੌਕ ਨੇੜੇ ਚੱਲਦੀ ਰੇਲ ਗੱਡੀ ਦਾ ਦਰਵਾਜ਼ਾ ਟੁੱਟ ਕੇ ਕਾਰ ’ਤੇ ਡਿੱਗਣ ਕਾਰਨ ਇਕ ਪਰਿਵਾਰ ਦੇ ਪੰਜ ਜੀਅ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੀ ਕਾਰ ਰੇਲਵੇ ਟਰੈਕ ਦੇ ਹੇਠਾਂ ਤੋਂ ਲੰਘ ਰਹੀ ਸੀ।

ਰੇਲਵੇ ਟਰੈਕ ਤੋਂ ਲੰਘ ਰਹੀ ਮਾਲ ਗੱਡੀ ਦਾ ਦਰਵਾਜ਼ਾ ਟੁੱਟ ਕੇ ਪੁੱਲ ਦੇ ਥੱਲਿਓ ਜਾ ਰਹੀ ਕਾਰ ਦੀ ਵਿੰਡਸ਼ੀਲਡ ਤੋੜ ਕੇ ਅੰਦਰ ਜਾ ਵੜਿਆ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਾਰ ਵਿਚ ਸਵਾਰ ਲੜਕੀ ਦੇ ਸਿਰ ਵਿਚ ਸੱਟ ਲੱਗਣ ਕਾਰਨ ਇਲਾਜ ਲਈ ਉਸ ਨੂੰ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਲੜਕੀ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਮਲਿਕਾ ਹਾਂਡਾ ਨੇ ਸ਼ਤਰੰਜ ਮੁਕਾਬਲੇ ਵਿਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਨੁਕਸਾਨ ਤੋਂ ਬਾਅਦ ਐੱਸ. ਡੀ. ਐਮ. ਵਲੋਂ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀ...