12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨਾਲ ਪੁਲਿਸ ਦੀ ਮੁੱਠਭੇੜ, ਇਕ ਬਦਮਾਸ਼ ਜ਼ਖਮੀ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਅਜਨਾਲਾ ਨੇੜੇ ਜਗਦੇਵ ਖੁਰਦ ਵਿਖੇ ਏ.ਐਸ.ਆਈ. ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਉਕਤ ਮਾਮਲੇ ਵਿਚ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ

ਅਜੀਤ ਡੈਸਕ 12-10-2026

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਅਜਨਾਲਾ ਨੇੜੇ ਜਗਦੇਵ ਖੁਰਦ ਵਿਖੇ ਏ.ਐਸ.ਆਈ. ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਉਕਤ ਮਾਮਲੇ ਵਿਚ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਅੱਜ ਪੁਲਿਸ ਵਲੋਂ ਗੁਰੀ ਨਾਮ ਦੇ ਇਕ ਬਦਮਾਸ਼ ਨੂੰ ਵਾਰਦਾਤ ਵਾਲੀ ਜਗ੍ਹਾ ’ਤੇ ਲਿਜਾਇਆ ਜਾ ਰਿਹਾ ਸੀ ਤੇ ਅਚਾਨਕ ਉਸ ਵਲੋਂ ਇਕ ਪੁਲਿਸ ਕਰਮਚਾਰੀ ਦਾ ਹਥਿਆਰ ਖੋਹ ਕੇ ਉਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵਲੋਂ ਜਦੋਂ ਬਚਾਅ ਵਿਚ ਗੋਲੀ ਚਲਾਈ ਤਾਂ ਇਹ ਗੋਲੀ ਉਸ ਦੇ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਗੁਰੀ ਨੂੰ ਸਿਵਲ ਹਸਪਤਾਲ ਅਜਨਾਲਾ ਵਿਚ ਦਾਖਲ ਕਰਵਾਇਆ ਗਿਆ ਹੈ I ਥੋੜੇ ਸਮੇਂ ਬਾਅਦ ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ ਮੌਕੇ ’ਤੇ ਪਹੁੰਚਣਗੇ ਤੇ ਮੀਡੀਆ ਨਾਲ ਗੱਲਬਾਤ ਵੀ ਕਰਨਗੇ I

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ 'ਇੰਡੀਆ' ਗੱਠਜੋੜ ਵਲੋਂ ਸੁਪਰੀਮ ਕੋਰਟ ਤੱਕ ਕੀਤਾ ਜਾ ਰਿਹਾ ਹੈ ਮਾਰਚ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ