12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁਲਾਜ਼ਮਾਂ ਵਲੋਂ 22-23 ਦੀ ਸਮੂਹਿਕ ਛੁੱਟੀ ਤੇ ਕੰਮਕਾਜ ਠੱਪ ਕਰਨ ਦਾ ਭਾਜਪਾ ਨੇ ਕੀਤਾ ਸਮਰਥਨ

ਪਠਾਨਕੋਟ, 12 ਅਕਤੂਬਰ (ਸੰਧੂ)- ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ..

ਅਜੀਤ ਡੈਸਕ 12-10-2026

ਪਠਾਨਕੋਟ, 12 ਅਕਤੂਬਰ (ਸੰਧੂ)- ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦੇ ਫੈਸਲੇ ਦਾ ਪੰਜਾਬ ਭਾਜਪਾ ਨੇ ਸਮਰਥਨ ਕੀਤਾ ਹੈ। ਇਸ ਮੌਕੇ ਕੀਤੇ ਜਾਣ ਵਾਲੇ ਮੁਜ਼ਾਹਰਿਆਂ ਵਿਚ ਸੂਬੇ ਦੇ ਪੈਨਸ਼ਨਰ ਵੀ ਸ਼ਾਮਲ ਹੋਣਗੇ। ਪਠਾਨਕੋਟ ਤੋਂ ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਹਨ। 

ਉਨ੍ਹਾਂ ਕਿਹਾ ਕਿ ਮੁਲਾਜ਼ਮ, ਪੈਨਸ਼ਨਰ ਅਤੇ ਕਾਮੇ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੇ ਦਮ ’ਤੇ ਹੀ ਸਮੁੱਚਾ ਪ੍ਰਸ਼ਾਸਨ ਚੱਲਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸੂਬਾ ਸਰਕਾਰ ਨੂੰ ਖੋਖਲੇ ਬਿਆਨ ਦੇਣ ਦੀ ਬਜਾਏ ਠੋਸ ਫੈਸਲੇ ਲੈਣੇ ਚਾਹੀਦੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਇਨ੍ਹਾਂ ਵਿਚ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਤੁਰੰਤ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ, ਠੇਕਾ ਆਧਾਰਿਤ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਨਖ਼ਾਹਾਂ, ਭੱਤਿਆਂ ਤੇ ਪੈਨਸ਼ਨ ਨਾਲ ਜੁੜੀਆਂ ਵਿਸੰਗਤੀਆਂ ਦੂਰ ਕਰਨਾ ਸ਼ਾਮਲ ਹੈ।

 

ਪਿਛਲੀ ਖ਼ਬਰ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ 'ਤੇ ਪਿਆ ਛਾਪਾ