ਚੰਡੀਗੜ੍ਹ, 12 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ 'ਕੌਮੀ ਇਨਸਾਫ਼ ਮੋਰਚੇ' ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਹੋਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਡੀ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ।
ਅਸੀਂ ਇਸ ਮਸਲੇ ਦੇ ਸਾਰਥਕ ਹੱਲ ਲਈ ਪੂਰੀ ਤੇਜ਼ੀ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਜਲਦ ਹੀ ਇਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ।