12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 12 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ...

ਅਜੀਤ ਡੈਸਕ 12-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 12 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਗੁਰੂ ਹਰ ਸਹਾਏ ਦੇ ਨਾਲ ਲੱਗਦੀ ਬਸਤੀ ਡੇਰਿਆਂ ਵਾਲੀ ਵਿਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਲਾਕੇ ਨੂੰ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟ ਇਲਾਕਿਆਂ ਵਿਚ ਸ਼ਾਮਲ ਮੰਨਦਿਆਂ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਇੱਥੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

ਇਸ ਮੌਕੇ ਐੱਸ.ਡੀ.ਐੱਮ. ਗੁਰੂ ਹਰ ਸਹਾਏ ਹਰਦੀਪ ਸਿੰਘ, ਡੀ.ਐੱਸ.ਪੀ. ਫ਼ਿਰੋਜ਼ਪੁਰ ਬਿਟਨ ਕੁਮਾਰ, ਥਾਣਾ ਮੁਖੀ ਜਤਿੰਦਰ ਸਿੰਘ, ਏ.ਐੱਸ.ਆਈ. ਰਕੇਸ਼ ਕੁਮਾਰ ਹਾਂਡਾ, ਬੀ.ਪੀ.ਈ.ਓ. ਗੁਰਮੀਤ ਸਿੰਘ, ਸੰਦੀਪ ਕੰਬੋਜ, ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਇਕਬਾਲ ਟੋਰੀ, ਰੀਡਰ ਵਿਜੇ ਕੁਮਾਰ, ਰੀਡਰ ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਜਾਗਰੂਕਤਾ ਮੁਹਿੰਮ ਦੌਰਾਨ ਅਧਿਕਾਰੀਆਂ ਨੇ ਬਸਤੀ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਉਸ ਦਾ ਪਰਿਵਾਰ ਅਤੇ ਸਮੁੱਚਾ ਸਮਾਜ ਵੀ ਪ੍ਰਭਾਵਿਤ ਹੁੰਦਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਵਿਚ ਆਉਣ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਇਹ ਧੰਦਾ ਤੁਰੰਤ ਬੰਦ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਇਲਾਕੇ ਵਿਚ ਨਸ਼ਿਆਂ ਦੀ ਵਿਕਰੀ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿਚ ਕਥਿਤ ਤੌਰ ’ਤੇ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਦੀ ਵਿਕਰੀ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ।

ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਲਈ ਲੋਕ ਬਿਨ੍ਹਾਂ ਕਿਸੇ ਡਰ ਦੇ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ।

ਅਧਿਕਾਰੀਆਂ ਨੇ ਬਸਤੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨਾ ਅਤੇ ਪ੍ਰਸ਼ਾਸਨ, ਪੁਲਿਸ ਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨਾ ਹੈ। 

ਪਿਛਲੀ ਖ਼ਬਰ ਸੁਪਰੀਮ ਕੋਰਟ ਪਹੁੰਚੇ ਇੰਡੀਆ ਬਲਾਕ ਦੇ ਲੀਡਰ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ 12 ਆਪ ਵਿਧਾਇਕਾਂ ਸਮੇਤ 15 ਆਪ ਆਗੂਆਂ ਨੂੰ 15 ਅਕਤੂਬਰ ਨੂੰ ਸਪੱਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿ...