ਜਗਰਾਉਂ (ਲੁਧਿਆਣਾ), 12 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ: ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ 13 ਅਕਤੂਬਰ 12 ਵਜੇ ਪਿੰਡ ਬੋਪਾਰਾਏ ਕਲਾਂ ਨੇੜੇ ਮੁਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।
ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਨਿਰਮਾਤਾ ਨਿਰਦੇਸ਼ਕ ਸੁਰਜੀਤ ਸਿੰਘ ਲਵਲੀ ਨੇ ਦੱਸਿਆ ਕਿ ਗਾਇਕ ਬਲਬੀਰ ਬੋਪਾਰਾਏ ਅੱਜ ਰਾਤ ਨੂੰ ਕੈਨੇਡਾ ਤੋਂ ਵਾਪਿਸ ਆ ਜਾਣਗੇ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਾਇਕ ਕਲਾਕਾਰਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।