13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਤੇਜ ਸਿੰਘ ਝਨੇੜੀ ਮੁੜ ਬਣੇ ਭਾਜਪਾ ਪੰਜਾਬ ਦੇ ਟਰਾਂਸਪੋਰਟ ਸੈੱਲ ਦੇ ਕਨਵੀਨਰ

ਭਵਾਨੀਗੜ੍ਹ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਗੁਰਤੇਜ ਸਿੰਘ ਝਨੇੜੀ ਨੂੰ ਮੁੜ ਟਰਾਂਸਪੋਰਟ ਸੈੱਲ ਪੰਜਾਬ ਦਾ ਕਨਵੀਨਰ ਨਿਯੁਕਤ ਕੀਤਾ ...

ਅਜੀਤ ਡੈਸਕ 13-10-2026

ਭਵਾਨੀਗੜ੍ਹ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) – ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਗੁਰਤੇਜ ਸਿੰਘ ਝਨੇੜੀ ਨੂੰ ਮੁੜ ਟਰਾਂਸਪੋਰਟ ਸੈੱਲ ਪੰਜਾਬ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ,  ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਸ੍ਰੀ ਜੀਵਨ ਗਰਗ, ਸ੍ਰੀ ਬਿਕਰਮਜੀਤ ਸਿੰਘ ਚੀਮਾ (ਸੈੱਲ ਕਨਵੀਨਰ ਪੰਜਾਬ) ਅਤੇ ਭਾਜਪਾ ਦੀ  ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡਾ ਫ਼ਰਜ਼ ਵੀ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਟਰਾਂਸਪੋਰਟ ਖੇਤਰ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਉਚਿਤ ਮੰਚ ’ਤੇ ਉਠਾਉਣ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਵੱਲੋਂ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਜ਼ਿਕਰਯੋਗ ਹੈ ਕਿ ਗੁਰਤੇਜ ਸਿੰਘ ਝਨੇੜੀ ਭਾਜਪਾ ਪੰਜਾਬ ਦੇ ਟਰਾਂਸਪੋਰਟ ਸੈੱਲ ਦੇ ਕਨਵੀਨਰ ਹੋਣ ਦੇ ਨਾਲ-ਨਾਲ ਐੱਫ.ਸੀ.ਆਈ. ਪੰਜਾਬ ਦੇ ਡਾਇਰੈਕਟਰ ਵੀ ਹਨ।

ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਐੱਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਨਕਾਰੇ ਗੁਰਦੁਆਰਾ ਬੰਗਲਾ ਸਾਹਿਬ ਸਮੂਹ ਚ ਪੁਲਿਸ ਦਾਖ਼ਲੇ ਦੇ ਦੋਸ਼