13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਥੇਦਾਰ ਦਾਦੂਵਾਲ ਵਲੋਂ ਸਖ਼ਤ ਨਿਖੇਧੀ

ਤਲਵੰਡੀ ਸਾਬੋ (ਬਠਿੰਡਾ), 13 ਅਕਤੂਬਰ (ਰਣਜੀਤ ਸਿੰਘ ਰਾਜੂ)- ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ...

ਅਜੀਤ ਡੈਸਕ 13-10-2026

ਤਲਵੰਡੀ ਸਾਬੋ (ਬਠਿੰਡਾ), 13 ਅਕਤੂਬਰ (ਰਣਜੀਤ ਸਿੰਘ ਰਾਜੂ)- ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਅੱਜ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਉੱਘੇ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।

ਜਾਰੀ ਪ੍ਰੈੱਸ ਬਿਆਨ ਰਾਹੀਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਪਹਿਲਾਂ ਹੀ ਨਸ਼ਿਆਂ ਦੀ ਭਿਆਨਕ ਦਲਦਲ ਵਿਚ ਫਸ ਕੇ ਆਪਣਾ ਭਵਿੱਖ ਬਰਬਾਦ ਕਰ ਰਹੀ ਹੈ। ਅਜਿਹੇ ਹਾਲਾਤ ਵਿਚ ਜਿਹੜੇ ਨੌਜਵਾਨ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸੰਘਰਸ਼ ਕਰਦੇ ਹਨ, ਉਨ੍ਹਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਪੰਜਾਬ ਦੇ ਮੁੱਖ ਮੰਤਰੀ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਘਟਨਾ ਪਿੱਛੇ ਜੇਕਰ ਕੋਈ ਵੱਡੀ ਸਾਜ਼ਿਸ਼ ਜਾਂ ਨਸ਼ਾ ਤਸਕਰੀ ਨਾਲ ਜੁੜੇ ਅਨਸਰਾਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਬਿਨ੍ਹਾਂ ਕਿਸੇ ਸਿਆਸੀ ਦਬਾਅ ਜਾਂ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਰੇਤ ਨਾਲ ਭਰੀ ਟਰਾਲੀ ਨੇ ਖੋਲ੍ਹੀ ਨਾਜਾਇਜ਼ ਮਾਈਨਿੰਗ ਦੀ ਪੋਲ, ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਜਨਤਾ ਦਲ ਯੂਨਾਇਟਡ ਦੇ ਪੰਜਾਬ ਪ੍ਰਧਾਨ ਬੈਨੀਪਾਲ ਡੇਰਾ ਬਾਬਾ ਨਾਨਕ ਵਿਖੇ ਪੁੱਜੇ