ਅੰਮ੍ਰਿਤਸਰ, 13 ਅਕਤੂਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਆਈ.ਐਸ.ਆਈ. ਨਾਲ ਜੁੜੇ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਕਾਰਵਾਈ ਦੌਰਾਨ ਇਕ ਹੈਂਡ ਗ੍ਰਨੇਡ, ਇਕ 9 ਐਮ.ਐਮ. ਪਿਸਤੌਲ ਅਤੇ ਪੰਜ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇਕ ਅਹਿਮ ਕਦਮ।