14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਾਥੀਆਂ ਸਮੇਤ ਹਲਵਾਰਾ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹਲਵਾਰਾ, 14 ਅਕਤੂਬਰ (ਮਨਦੀਪ ਸਿੰਘ ਉੱਭੀ)- ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਅੱਜ ਹਲਵਾਰਾ ਵਿਖੇ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਅਜੀਤ ਡੈਸਕ 14-10-2026

ਹਲਵਾਰਾ, 14 ਅਕਤੂਬਰ (ਮਨਦੀਪ ਸਿੰਘ ਉੱਭੀ): ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਅੱਜ ਹਲਵਾਰਾ ਵਿਖੇ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਹਲਵਾਰਾ ਦੇ ਗੁਰਦੁਆਰਾ ਕੇਂਦਰੀ ਸਾਹਿਬ ਦੇ ਸਾਹਮਣੇ ਤੋਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਕਰਨ ਸਿੰਘ ਸੰਧੂ ਤੇ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬੱਸ ਵਿਚ ਬਿਠਾ ਕੇ ਆਪਣੇ ਨਾਲ ਲੈ ਗਈ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਅਸਫ਼ਲ ਰਹੀ ਹੈ। ਇਆਲੀ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਬੁਲੰਦ ਕਰਦਾ ਸੀ ਅਤੇ ਉਸ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ।

ਇਸ ਦੌਰਾਨ ਵਿਧਾਇਕ ਇਆਲੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪਰਮਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਗਈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਕਾਰਨ ਦੁਕਾਨ ਨੂੰ ਢਾਹੁਣ ਦੀ ਫਿਲਹਾਲ ਨਹੀਂ ਹੋਵੇਗ... ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਹੱਤਿਆਕਾਂਡ ਦੇ ਦੋਸ਼ੀ ਅਸ਼ਵਨੀ ’ਤੇ ਕਾਰਵਾਈ ਦੀ ਤਿਆਰੀ ’ਚ ਸਰਕਾਰ