ਹਰਿਆਣਾ (ਹੁਸ਼ਿਆਰਪੁਰ), 14 ਅਕਤੂਬਰ (ਹਰਮੇਲ ਸਿੰਘ ਖੱਖ) - ਬੀਤੇ ਦਿਨ ਮਾਨਸਾ ਵਿਖੇ ਉਘੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਕੰਮ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਦਿਨ ਕਿਹੜੇ ਕਤਲ ਦੀ ਭਾਰਤੀ ਕਿਸਾਨ ਯੂਨੀਅਨ ਕਦੀਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਸੂਬੇ ਅੰਦਰ ਨਸ਼ਾ ਖ਼ਤਮ ਕਰਨ ਵਿਚ ਸਰਕਾਰ ਨਕਾਮ ਰਹੀ ਹੈ ਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸੰਬੰਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਕਾਰੋਬਾਰ ਬੰਦ ਕਰਵਾਉਣ ਦਾ ਬੀੜਾ ਚੁੱਕਿਆ ਹੋਇਆ ਸੀ, ਜਿਸ ਦੇ ਨਤੀਜੇ ਵਜੋਂ ਇਸ ਨੂੰ ਆਪਣੀ ਜਾਨ ਤੱਕ ਵੀ ਗਵਾਉਣੀ ਪਈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਦਾ ਇਨਸਾਫ਼ ਲੈਣ ਲਈ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਜੋ ਸੱਦਾ ਦਿੱਤਾ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਉਸ ਦਾ ਪੁਰਜੋਰ ਸਮਰਥਨ ਕਰਦੀ ਅਤੇ ਵਿਅਕਤੀਗਤ ਤੌਰ 'ਤੇ ਸਹਿਯੋਗ ਵੀ ਕੀਤਾ ਜਾਵੇਗਾ।