14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੱਲ੍ਹ ਦੇ ਪੰਜਾਬ ਬੰਦ ਨੂੰ ਲੈ ਕੇ ਅਕਾਲੀ ਕੌਂਸਲਰ ਨੂੰ ਕੀਤਾ ਘਰ ਚ ਨਜ਼ਰ ਬੰਦ

ਰਾਜਪੁਰਾ (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ) - ਬੀਤੇ ਕੱਲ੍ਹ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਅਜੀਤ ਡੈਸਕ 14-10-2026

ਰਾਜਪੁਰਾ (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ) - ਬੀਤੇ ਕੱਲ੍ਹ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇਸ ਗੱਲ ਮੁੱਖ ਰੱਖ ਕੇ 15 ਅਕਤੂਬਰ ਵੀਰਵਾਰ ਨੂੰ ਪੰਜਾਬ ਬੰਦ ਦੀ ਕਾਲ  ਦਿੱਤੀ ਹੋਈ ਹੈ। ਇਸ ਗੱਲ ਨੂੰ ਲੈ ਕੇ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ.ਏ.ਸੀ. ਮੈਂਬਰ ਅਤੇ ਮੌਜੂਦਾ ਕੌਂਸਲਰ ਜਸਬੀਰ ਸਿੰਘ ਜੱਸੀ ਨੂੰ ਸਵੇਰੇ 4 ਵਜੇ ਉਨ੍ਹਾਂ ਦੇ ਘਰ ਚ ਨਜ਼ਰਬੰਦ ਕਰ ਦਿੱਤਾ। ਇਸ ਸੰਬੰਧ ਦੇ ਵਿਚ ਜਸਬੀਰ ਸਿੰਘ ਜੱਸੀ ਦਾ ਕਹਿਣਾ ਹੈ ਕਿ ਸਰਕਾਰ ਇਹੋ ਜਿਹੀਆਂ ਧੱਕੇਸ਼ਾਹੀਆਂ ਕਿਉਂ ਕਰ ਰਹੀ ਹੈ। ਇਨ੍ਹਾਂ ਧੱਕੇਸ਼ਾਹੀਆਂ ਨਾਲ ਮਾਹੌਲ ਵਿਗੜ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਸ ਸਾਰੀ ਗੱਲਬਾਤ ਨਾਲ ਕੋਈ ਲੈਣ ਦੇਣ ਨਹੀਂ, ਫਿਰ ਵੀ ਸਵੇਰੇ ਤੜਕਸਾਰ ਪੌਣੇ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਆ ਕੇ ਘਰ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਨੂੰ ਨਾਜਰਬੰਦ ਕਰ ਲਿਆ ਹੈ। ਜਸਬੀਰ ਸਿੰਘ ਜੱਸੀ ਅਤੇ ਹੋਰ ਅਕਾਲੀ ਆਗੂਆਂ ਨੇ ਇਸ ਗੱਲ ਦੀ ਨਿਖੇਧੀ ਕੀਤੀ ਹੈ। ਦੱਸ ਦਈਏ ਕਿ ਜਸਬੀਰ ਸਿੰਘ ਜੱਸੀ ਚੌਥੀ ਵਾਰ ਮੀਤ ਪ੍ਰਧਾਨ ਰਾਜਪੁਰਾ ਵਿਖੇ ਕੌਂਸਲਰ ਜਿੱਤੇ ਹਨ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ਵਿਚ ਭਾਜਪਾ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸਰਹੱਦ ਪਾਰ ਤਸਕਰੀ ਮਾਡਿਊਲ ਨਾਲ ਜੁੜੀ ਇਕ ਔਰਤ ਸਮੇਤ ਦੋ ਕਾਰਕੁਨ 7 ਕਿਲੋ ਤੋਂ ਵੱਧ ਹੈਰੋਇਨ ਸਮੇਤ ਕਾਬੂ