14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀ.ਐਸ.ਪੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 14 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਵੱਖ-ਵੱਖ ਜਥੇਬੰਦੀਆਂ ਤੋਂ ਆਗੂਆਂ ਵਲੋਂ ਨਸ਼ਿਆਂ ਦੀ...

ਅਜੀਤ ਡੈਸਕ 14-10-2026

ਭੁਲੱਥ (ਕਪੂਰਥਲਾ), 14 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਵੱਖ-ਵੱਖ ਜਥੇਬੰਦੀਆਂ ਤੋਂ ਆਗੂਆਂ ਵਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਤੇ ਪੁਲਿਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਡੀ.ਐਸ.ਪੀ. ਭੁਲੱਥ ਦਫ਼ਤਰ ਸਾਹਮਣੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਗੂਆਂ ਨੇ ਬੋਲਦਿਆਂ ਕਿਹਾ ਕਿ ਕਸਬਾ ਬੇਗੋਵਾਲ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਹੋਣ ਕਰਕੇ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ।  ਉਨ੍ਹਾਂ ਕਿਹਾ ਕਿ ਐਸ.ਐਚ.ਓ. ਬੇਗੋਵਾਲ ਦੇ ਧਿਆਨ ਵਿਚ ਕਈ ਵਾਰ ਲਿਆ ਚੁੱਕੇ ਹਾਂ, ਪਰ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਨਸ਼ਿਆਂ ਦੇ ਵਿਕਰੇਤਾ ਸ਼ਰੇਆਮ ਨਸ਼ਾ ਵੇਚ ਰਹੇ ਹਨ ।
ਇਸ ਮੌਕੇ ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਨਸ਼ਿਆਂ ਵਿਰੁੱਧ ਜਿਹੜੀ ਮੁਹਿੰਮ ਚਲਾਈ ਹੈ, ਉਸਦੇ ਮੱਦੇ ਨਜ਼ਰ ਇਲਾਕੇ ਅੰਦਰੋਂ ਨਸ਼ਾ, ਨਸ਼ੇ ਦੇ ਵਿਕਰੇਤਾਵਾਂ ਨੂੰ ਖ਼ਤਮ ਕਰਕੇ ਸਾਹ ਲਵਾਂਗੇ  । ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਿਕਰੇਤਾ ਚਾਹੇ  ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਕੌਮੀ ਚੇਅਰਮੈਨ ਜੋਗਿੰਦਰ ਸਿੰਘ ਮਾਨ ਬੋਪਾਰਾਏ ਨੇ ਬੋਲਦਿਆਂ ਕਿਹਾ ਕਿ ਮਾਨਾ ਤਲਵੰਡੀ ਦੇ ਜ਼ਮੀਨ ਦੇ ਮੁੱਦੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਦਰਖ਼ਾਸਤ ਦਿੱਤੀ ਸੀ, ਲੇਕਿਨ ਹਾਲੇ ਤੱਕ ਕਾਰਵਾਈ ਨਹੀ ਹੋ ਸਕੀ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸਮਰਥਨ ਵਿਚ ਬੀ.ਕੇ.ਯੂ. ਕਾਦੀਆਂ ਵਲੋਂ ਰੋਸ ਮਾਰਚ ਭਲਕੇ - ਲਿਟਾਂ ਅਗਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਪ੍ਰਤੀਕਿਰਿਆ