15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਤਪਾ ਮੁਕੰਮਲ ਰਿਹਾ ਬੰਦ

ਤਪਾ ਮੰਡੀ ( ਬਰਨਾਲਾ)15 ਅਕਤੂਬਰ (ਵਿਜੇ ਸ਼ਰਮਾ)ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਵੱਖੋ ਵੱਖ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਤਪਾ ਸ਼ਹਿਰ ਪੂਰਨ ਬੰਦ ਰਿਹਾ।

ਅਜੀਤ ਡੈਸਕ 15-10-2026

ਤਪਾ ਮੰਡੀ ( ਬਰਨਾਲਾ)15 ਅਕਤੂਬਰ (ਵਿਜੇ ਸ਼ਰਮਾ)ਪਿਛਲੇ ਦਿਨੀ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਵੱਖੋ ਵੱਖ ਜੱਥੇਬੰਦੀਆਂ ਵੱਲੋਂ  ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਤਪਾ ਸ਼ਹਿਰ ਪੂਰਨ ਬੰਦ ਰਿਹਾ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਅੰਦਰ ਐਮਰਜੈਂਸੀ ਸੇਵਾਵਾਂ ਖੁੱਲੀਆਂ ਰਹੀਆਂ, ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ  ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਪੁਲਿਸ ਨਾਲ ਤੂੰ ਤੂੰ ਮੈਂ ਮੈਂ ਹੁੰਦੀ ਦੇਖੀ ਵੇਖੀ ਗਈ, ਪ੍ਰਦਰਸ਼ਨਕਾਰੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢ ਕੇ ਬਾਹਰਲੇ ਬਾਈਪਾਸ ਤੇ ਧਰਨਾ ਦਿੱਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਲਤਾਨਪੁਰ ਲੋਧੀ ਵਿੱਚ ਵੀ ਦੇਖਣ ਨੂੰ ਮਿਲਿਆ