ਮਜੀਠਾ/ਅੰਮ੍ਰਿਤਸਰ, 15 ਅਕਤੂਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਮਜੀਠਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ਉੱਪਰ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਰਹੀ।
ਇਸ ਦੌਰਾਨ ਸਰਕਾਰੀ ਅਤੇ ਨਿੱਜੀ ਸਕੂਲ ਵੀ ਬੰਦ ਰਹੇ। ਬੰਦ ਦਾ ਅਸਰ ਵਪਾਰਕ ਅਦਾਰਿਆਂ ਅਤੇ ਆਮ ਜਨਜੀਵਨ ਉੱਪਰ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਬਾਜ਼ਾਰਾਂ ਵਿੱਚ ਸੁੰਨਸਾਨ ਛਾਈ ਰਹੀ ਅਤੇ ਰੋਜ਼ਾਨਾ ਦੇ ਕਾਰੋਬਾਰ ਵੀ ਪ੍ਰਭਾਵਿਤ ਹੋਏ। ਸੜਕਾਂ ਉੱਪਰ ਵਾਹਨਾਂ ਦੀ ਆਵਾਜਾਈ ਘੱਟ ਹੋਣ ਕਾਰਨ ਇਲਾਕੇ ਵਿੱਚ ਆਮ ਦਿਨਾਂ ਵਰਗੀ ਰੌਣਕ ਦਿਖਾਈ ਨਹੀਂ ਦਿੱਤੀ।
ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪ੍ਰਿਤਪਾਲ ਸਿੰਘ ਬੱਲ ਅਤੇ ਉਨ੍ਹਾਂ ਦੇ ਹੋਰ ਸਾਥੀ ਵਰਕਰ ਵੀ ਬਾਜ਼ਾਰਾਂ ਵਿੱਚ ਨਜ਼ਰ ਆਏ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੀ ਕਾਲ ਨੂੰ ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਸਮਰਥਨ
ਮਜੀਠਾ/ਅੰਮ੍ਰਿਤਸਰ, 15 ਅਕਤੂਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਮਜੀਠਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ਉੱਪਰ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਰਹੀ।
ਅਜੀਤ ਡੈਸਕ
15-10-2026