15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਛੋਟਾ ਦੇ ਕਤਲ ਵਿਰੁੱਧ ਟਾਂਡਾ ਮੁਕੱਮਲ ਬੰਦ, ਕਿਸਾਨ ਜਥੇਬੰਦੀਆਂ ਨੇ ਫੂਕਿਆ ਮੁੱਖ ਮੰਤਰੀ ਤੇ ਡੀਜੀਪੀ ਦਾ ਪੁਤਲਾ

ਪਰਵਿੰਦਰ ਸਿੰਘ ਛੋਟਾ ਦੇ ਕਤਲ ਵਿਰੁੱਧ ਟਾਂਡਾ ਮੁਕੱਮਲ ਬੰਦ, ਕਿਸਾਨ ਜਥੇਬੰਦੀਆਂ ਨੇ ਫੂਕਿਆ ਮੁੱਖ ਮੰਤਰੀ ਤੇ ਡੀਜੀਪੀ ਦਾ ਪੁਤਲਾ

ਅਜੀਤ ਡੈਸਕ 15-10-2026

ਟਾਂਡਾ ਉੜਮੁੜ: 15 ਅਕਤੂਬਰ( ਭਗਵਾਨ ਸਿੰਘ ਸੈਣੀ)-  ਪਰਵਿੰਦਰ ਸਿੰਘ ਛੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਟਾਂਡਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹਸਪਤਾਲ ਚੌਕ ਤੋਂ ਲੈ ਕੇ ਥਾਣਾ ਚੌਕ ਤੱਕ ਰੋਸ ਮਾਰਚ ਕਰਦਿਆਂ ਥਾਣਾ ਟਾਂਡਾ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ  ਅਤੇ ਡੀਜੀਪੀ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਕਥਿਤ ਗੱਠਜੋੜ ਕਾਰਨ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਈ ਜਾਵੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਰੋਸ ਪ੍ਰਦਰਸ਼ਨ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਟਾਂਡਾ ਉੜਮੁੜ ਦਾ ਮੁੱਖ ਬਾਜ਼ਾਰ ਵੀ ਬੰਦ ਰਿਹਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਛੋਟਾ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਲੋਕ ਇੰਨਕਲਾਬ ਮੰਚ ਦੇ ਸਰਪਰਸਤ ਹਰਦੀਪ ਖੂੱਡਾ ਅਤੇ ਹੋਰ ਵਖ ਵਖ ਸੰਸਥਾਵਾਂ ਦੇ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਮਾਨਸਾ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਕਾਂਗਰਸ ਨੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਪੰਜਾਬ ਬੰਦ ਦੇ ਚਲਦਿਆਂ ਮੌੜ ਮੰਡੀ ਦਾ ਰਾਮਨਗਰ ਚੌਂਕ ਜਾਮ