ਪਾਤੜਾਂ 15 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਰਵਿੰਦਰ ਸਿੰਘ ਝੋਟਾ ਦੇ ਪਿਛਲੇ ਦਿਨੀ ਮਾਨਸਾ ਵਿਖੇ ਹੋਏ ਕਥਿਤ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਸਭ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿਖੇ ਬਾਜ਼ਾਰ ਮੁਕੰਮਲ ਤੌਰ ਉੱਤੇ ਬੰਦ ਰਹੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਕਸਬਾ ਘੱਗਾ ਦੇ ਮੁੱਖ ਬਾਜ਼ਾਰ ਵਿਖੇ ਧਰਨਾ ਦਿੱਤਾ ਗਿਆ ਜਿਸ ਦੌਰਾਨ ਆਵਾਜਾਈ ਮੁਕੰਮਲ ਤੌਰ ਉੱਤੇ ਬੰਦ ਰਹੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਫੇਲ ਸਾਬਤ ਹੋਈ ਹੈ ਕਿਉਂਕਿ ਜਿਸ ਤਰ੍ਹਾਂ ਪਹਿਲਾਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਕਈ ਕਬੱਡੀ ਖਿਡਾਰੀਆਂ ਦਾ ਵੀ ਕਤਲ ਕਰ ਦਿੱਤਾ ਗਿਆ ਸੀ ਪਰ ਫਿਰ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਨੂੰ ਚੰਗੇ ਢੰਗ ਨਾਲ ਲਾਗੂ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ ਲੜਾਈ ਲੜ ਰਿਹਾ ਸੀ ਜਿਸ ਦੀ ਆਵਾਜ਼ ਬੰਦ ਕਰਨ ਲਈ ਉਸ ਦਾ ਕਤਲ ਕਰ ਦਿੱਤਾ ਗਿਆ ਹੈ ਜੋ ਕਿ ਪੰਜਾਬ ਲਈ ਮੰਦਭਾਗੀ ਘਟਨਾ ਹੈ। ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਇਨਸਾਫ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਕਸਬਾ ਘੱਗਾ ਰਿਹਾ ਮੁਕੰਮਲ ਤੌਰ ਤੇ ਬੰਦ
ਪਾਤੜਾਂ 15 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ):- ਪਰਵਿੰਦਰ ਸਿੰਘ ਝੋਟਾ ਦੇ ਪਿਛਲੇ ਦਿਨੀ ਮਾਨਸਾ ਵਿਖੇ ਹੋਏ ਕਥਿਤ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਸਭ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿਖੇ ਬਾਜ਼ਾਰ ਮੁਕੰਮਲ ਤੌਰ ਉੱਤੇ ਬੰਦ ਰਹੇ
ਅਜੀਤ ਡੈਸਕ
15-10-2026