15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੱਡਾ ਮੰਡਿਆਲਾ ਵਿਖੇ ਲੱਗਿਆ ਹੁਸ਼ਿਆਰਪੁਰ-ਜਲੰਧਰ ਰੋਡ ਤੇ ਰੋਸ ਧਰਨਾ

ਨਸਰਾਲਾ, 15 ਅਕਤੂਬਰ (ਸਤਵੰਤ ਸਿੰਘ ਥਿਆੜਾ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਕਤਲ ਲਈ ਜ਼ਿੰਮੇਵਾਰ ਮਨਦਿਆਂ ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਸਮੇਤ ਕਤਲ ਅਤੇ ਨਸ਼ਾ ਸਮੱਗਲਰਾਂ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕਰਨ ਲਈ ਅੱਜ ਦੀ ਪੰਜਾਬ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ

ਅਜੀਤ ਡੈਸਕ 15-10-2026

ਨਸਰਾਲਾ, 15 ਅਕਤੂਬਰ (ਸਤਵੰਤ ਸਿੰਘ ਥਿਆੜਾ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਕਤਲ ਲਈ ਜ਼ਿੰਮੇਵਾਰ ਮਨਦਿਆਂ ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਸਮੇਤ ਕਤਲ ਅਤੇ ਨਸ਼ਾ ਸਮੱਗਲਰਾਂ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕਰਨ ਲਈ ਅੱਜ ਦੀ ਪੰਜਾਬ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਸਬੰਧੀ ਇਲਾਕਾ ਨਿਵਾਸੀਆਂ ਵਲੋਂ ਅੱਡਾ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਮੀਤ ਸਿੰਘ ਮੰਡਿਆਲਾਂ, ਰੇਸ਼ਮ ਸਿੰਘ ਮੰਡਿਆਲਾ, ਚੌਧਰੀ ਰਵਿੰਦਰ ਸਿੰਘ ਰਾਮਨਗਰ ਢੇਹਾ, ਸ਼ਿਵ ਲਾਲ ਰਹਿਸੀਵਾਲ, ਗੁਰਿੰਦਰ ਸਿੰਘ ਬਾਦੋਵਾਲ, ਇੰਦਰਜੀਤ ਸਿੰਘ ਮੰਡਿਆਲਾ, ਕੈਪਟਨ ਗੁਰਦੀਪ ਸਿੰਘ ਆਦਿ ਨੇ ਸਾਂਝੇ ਤੂਰ ਤੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਬੰਦ ਕਰਾਉਣ ਵਿੱਚ ਬੁਰੀ ਤਰਾ ਨਾਲ ਨਾਕਾਮ ਰਹੀ ਹੈ ਤੇ ਜੇਕਰ ਕੋਈ ਵਿਅਕਤੀ ਇਸ ਕੋਹੜ ਨੂੰ ਰੋਕਣ ਲਈ ਅੱਗੇ ਆਉਂਦਾ ਹੈ ਤਾਂ ਓਸ ਨੂੰ ਗੋਲੀਆ ਦਾ ਸ਼ਿਕਾਰ ਹੋਣਾ ਪੈਂਦਾ ਹੈ

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸਰਦੂਲਗੜ ਸ਼ਹਿਰ ਸਮੇਤ ਇਲਾਕੇ ਅੰਦਰ ਪੂਰਨ ਬੰਦ ਰਿਹਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ...