15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਗੁਰੂ ਹਰ ਸਹਾਏ ਮੁਕੰਮਲ ਬੰਦ

ਗੁਰੂ ਹਰ ਸਹਾਏ 15 ਅਕਤੂਬਰ (ਕਪਿਲ ਕੰਧਾਰੀ) – ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਗੁਰੂ ਹਰ ਸਹਾਏ ਸ਼ਹਿਰ ਵਿੱਚ ਵੀ ਭਰਵਾਂ ਸਮਰਥਨ ਮਿਲਿਆ।

ਅਜੀਤ ਡੈਸਕ 15-10-2026

ਗੁਰੂ ਹਰ ਸਹਾਏ 15 ਅਕਤੂਬਰ (ਕਪਿਲ ਕੰਧਾਰੀ) – ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਗੁਰੂ ਹਰ ਸਹਾਏ ਸ਼ਹਿਰ ਵਿੱਚ ਵੀ ਭਰਵਾਂ ਸਮਰਥਨ ਮਿਲਿਆ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦੀ ਹੱਤਿਆ ਦੀ ਵੱਖ-ਵੱਖ ਵਰਗਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।
ਪੰਜਾਬ ਬੰਦ ਦੇ ਸੱਦੇ ਤਹਿਤ ਗੁਰੂ ਹਰ ਸਹਾਏ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ ਅਤੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਸਮਰਥਨ ਦਿੱਤਾ। ਬੰਦ ਦਾ ਮੁੱਖ ਮਕਸਦ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣ ਦੀ ਅਪੀਲ ਕਰਨਾ ਸੀ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਆਗੂ ਜਤਿੰਦਰ ਸਿੰਘ ਵੱਲੋਂ ਸ਼ਹਿਰ ਦੇ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।ਗੁਰੂ ਹਰ ਸਹਾਏ ਦੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਗੁਰਮੀਤ ਸਿੰਘ, ਨਰੇਸ਼ ਸੇਠੀ ਅਤੇ ਹਰਪ੍ਰੀਤ ਸਿੰਘ ਸੋਢੀ ਨੇ ਬੰਦ ਨੂੰ ਸਮਰਥਨ ਦੇਣ ਵਾਲੇ ਸਮੂਹ ਵਪਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਲਈ ਸਮਾਜ ਦੇ ਸਾਰੇ ਵਰਗਾਂ ਦਾ ਇਕਜੁੱਟ ਹੋਣਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਪਾਰੀਆਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੀ ਇਕਜੁੱਟਤਾ ਨਾਲ ਹੀ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ।
ਸ਼ਹਿਰ ਵਾਸੀਆਂ ਨੇ ਵੀ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣ ਅਤੇ ਪਰਵਿੰਦਰ ਸਿੰਘ ਝੋਟਾ 

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਹਲਵਾਰਾ ਦੇ ਮੁੱਖ ਚੌਂਕ ’ਚ ਧਰਨਾ, ਪਰਮਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ ਅਗਲੀ ਖ਼ਬਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤਲਾਂ ਸਮੇਤ ਕਾਬੂ