15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ’ਤੇ ਹਲਵਾਰਾ ਦੇ ਮੁੱਖ ਚੌਂਕ ’ਚ ਧਰਨਾ, ਪਰਮਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ

ਹਲਵਾਰਾ 15 ਅਕਤੂਬਰ (ਮਨਦੀਪ ਸਿੰਘ ਉੱਭੀ) ਪੰਜਾਬ ਬੰਦ ਦੇ ਸੱਦੇ ’ਤੇ ਹਲਵਾਰਾ ਦੇ ਮੁੱਖ ਚੌਂਕ ਵਿਖੇ ਇਲਾਕਾ ਨਿਵਾਸੀਆਂ, ਪਿੰਡ ਵਾਸੀਆਂ, ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।

ਅਜੀਤ ਡੈਸਕ 15-10-2026

ਧਰਨੇ ਨੂੰ ਸੰਬੋਧਨ ਕਰਦਿਆਂ ਹਲਵਾਰਾ ਦੇ ਨੰਬਰਦਾਰ ਤਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਟੂਸੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਰਕਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕੋਈ ਵਿਅਕਤੀ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਬੁਲਾਰਿਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਇਸ ਮੌਕੇ ਕਰਨ ਨੱਤ, ਕਰਤਾਰ ਸਿੰਘ, ਜਗਦੀਪ ਸਿੰਘ, ਬਲੋਰ ਸਿੰਘ, ਪਰਮਜੀਤ ਸਿੰਘ, ਵੀਰਪਾਲ ਸਿੰਘ, ਸਤਬੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਚ ਅੱਜ ਪੰਜਾਬ ਬੰਦ ਸੱਦੇ ਤੇ ਸ਼ਹਿਰ ਮੁਕੰਮਲ ਬੰਦ ਰਿਹਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਗੁਰੂ ਹਰ ਸਹਾਏ ਮੁਕੰਮਲ ਬੰਦ