15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਇਟਲੀ ਵਿਚ ਮਹਿਕਪ੍ਰੀਤ ਕੌਰ ਨੇ ਸਿੱਖਿਆ ਦੇ ਖੇਤਰ ਵਿਚ ਵੱਡੀ ਉਪਲਬਧੀ ਕੀਤੀ ਹਾਸਲ

ਵੈਨਿਸ (ਇਟਲੀ) 15 ਅਕਤੂਬਰ (ਹਰਦੀਪ ਸਿੰਘ ਕੰਗ)ਇਟਲੀ ਵਿੱਚ ਪੰਜਾਬਣ ਲੜਕੀ ਮਹਿਕਪ੍ਰੀਤ ਕੌਰ ਨੇ ਵਿੱਦਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮਾਪਿਆਂ ਦੇ ਨਾਲ਼ ਨਾਲ਼ ਪੂਰੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਅਜੀਤ ਡੈਸਕ 15-10-2026

ਵੈਨਿਸ (ਇਟਲੀ) 15 ਅਕਤੂਬਰ (ਹਰਦੀਪ ਸਿੰਘ ਕੰਗ)ਇਟਲੀ ਵਿੱਚ ਪੰਜਾਬਣ ਲੜਕੀ ਮਹਿਕਪ੍ਰੀਤ ਕੌਰ ਨੇ ਵਿੱਦਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮਾਪਿਆਂ ਦੇ ਨਾਲ਼ ਨਾਲ਼ ਪੂਰੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਮਹਿਕਪ੍ਰੀਤ ਕੌਰ ਨੇ ਵੈਰੋਨਾ ਯੂਨੀਵਰਸਿਟੀ ਤੋਂ ਮੈਡੀਸਨ ਬਾਇਓਟੈਕਨਾਲੌਜੀ ਵਿਸ਼ੇ ਅੰਦਰ 100 ਵਿੱਚੋਂ 99 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੇ ਸਥਾਨ ਤੇ ਰਹਿਣ ਦਾ ਮਾਣ ਹਾਸਿਲ ਕੀਤਾ ਹੈ।ਇਟਲੀ ਵਿੱਚ ਖੇਤੀਬਾੜੀ ਖੇਤਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ਪ੍ਰਧਾਨ ਸ:ਜਗਵੰਤ ਸਿੰਘ ਲਹਿਰਾ ਅਤੇ ਜਗਪਿੰਦਰ ਕੌਰ ਦੀ ਇਸ ਹੋਣਹਾਰ ਧੀ ਨੇ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਦੇ ਲਈ ਅਤੇ ਆਪਣੇ ਸੁਪਨਿਆਂ ਨੂੰ ਸੱਚ ਕਰਨ ਦੇ ਲਈ ਪੜਾਈ ਵਿੱਚ ਕੋਈ ਕਸਰ ਨਹੀ ਛੱਡੀ ਅਤੇ ਦਿਨ ਰਾਤ ਮਿਹਨਤ ਕਰਕੇ ਤਿੰਨ ਸਾਲਾਂ ਡਿਗਰੀ ਦੇ ਆਖਰੀ ਸਾਲ ਵਿੱਚ 99 ਪ੍ਰਤੀਸ਼ਤ ਅੰਕ ਲਏ ਤੇ ਪਹਿਲਾ ਸਥਾਨ ਹਾਸਿਲ ਕੀਤਾ। ਦੱਸਣਯੋਗ ਹੈ ਕਿ ਉਨਾਂ ਦਾ ਸਾਰਾ ਪਰਿਵਾਰ ਇਕ ਲੰਬੇ ਅਰਸੇ ਤੋਂ  ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਤਰੀਸ਼ਨੋ ਵਿਖੇ ਰਹਿ ਰਿਹਾ ਹੈ।ਅਤੇ ਪਿਛਕੋੜ ਤੋਂ ਉਹ ਲੁਧਿਆਣਾ ਜਿਲੇ ਦੇ ਡਹਿਲੋਂ ਕਸਬਾ ਨੇੜਲੇ ਪਿੰਡ ਲਹਿਰਾ ਨਾਲ਼ ਸਬੰਧਿਤ ਹਨ।ਮਹਿਕਪ੍ਰੀਤ ਦੀ ਇਸ ਵਿਲੱਖਣ ਪ੍ਰਾਪਤੀ ਤੇ ਇਟਲੀ ਦੀਆਂ ਅਨੇਕਾਂ ਸ਼ਖਸ਼ੀਅਤਾਂ ਅਤੇ  ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਤੇ ਸਮੱਰਥਕਾਂ ਦੁਆਰਾ ਲਹਿਰਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।

ਪਿਛਲੀ ਖ਼ਬਰ ਪੰਜਾਬ ਬੰਦ: ਨਿਹੰਗ ਸਿੰਘਾਂ ਦੇ ਗੁੱਸੇ ਦਾ ਸ਼ਿਕਾਰ ਬਣਿਆ ਕਿੱਲਿਆਂਵਾਲੀ ਦਾ ਕੈਫ਼ੇ, ਦੋ ਮੁਲਾਜ਼ਮ ਜ਼ਖ਼ਮੀ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਫ਼ਿਰੋਜ਼ਪੁਰ ਫ਼ਾਜ਼ਿਲਕਾ ਮਾਰਗ ਤੇ ਗੁਰਦੁਆਰਾ ਪ੍ਰਗਟ ਸ...