ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਕਤੂਬਰ (ਕਪਿਲ ਕੰਧਾਰੀ) – ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਗੁਰੂ ਹਰ ਸਹਾਏ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ।ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਉਠਾਏ।ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਮੰਦਭਾਗੀ ਘਟਨਾ ਹੈ।ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਵਿਚ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ ਤਾਂ ਉਸ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੋਸ ਪ੍ਰਦਰਸ਼ਨ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਕਤੂਬਰ (ਕਪਿਲ ਕੰਧਾਰੀ) – ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ...
ਅਜੀਤ ਡੈਸਕ
15-10-2026