ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਸਮਾਜ ਸੇਵਕ ਅਤੇ ਨਸ਼ੇ ਦੇ ਖ਼ਾਤਮੇ ਲਈ ਲੜਾਈ ਲੜਦੇ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਮਾਰਨ ਦੇ ਰੋਸ ਵਜੋਂ ਅੱਜ ਕਾਂਗਰਸੀ ਵਰਕਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ ਤੇ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ।
ਡੈਨੀ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਨਸ਼ਿਆਂ ਨੂੰ ਰੋਕਣ ਵਾਲਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ ਅਤੇ ਜੇ ਕੋਈ ਨਸ਼ਿਆਂ ਵਿਰੁੱਧ ਸਵਾਲ ਕਰਦਾ ਹੈ ਜਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ ਤਾਂ ਤਾਂ ਉਸ ਦਾ ਖ਼ਾਤਮਾਂ ਕਰ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਅੱਜ ਡਰੱਗ ਮਾਫੀਆ ਦੇ ਹੌਸਲੇ ਬੁਲੰਦ ਹਨ ਜਿਸ ਕਾਰਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਹੋਇਆ ਹੈ। ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰ ਚੜ ਕੇ ਬੋਲ ਰਿਹਾ ਹੈ ਅਤੇ ਸਰਕਾਰ ਨੂੰ ਲਾਹਨਤਾਂ ਪਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਰੰਗਲਾ ਨਹੀਂ ਗੰਧਲਾ ਪੰਜਾਬ ਬਣਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਨੂੰ ਆਪਣੀ ਪਾਰਟੀ ਵਿਚ ਮਿਲਾ ਕੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਉਤਸ਼ਾਹਿਤ ਕੀਤਾ ਹੈ ਜਿਸ ਕਾਰਨ ਉਨ੍ਹਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਉਹ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਡੈਨੀ ਬੰਡਾਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਸੂਰ ਸਿਰਫ ਇੰਨਾ ਹੀ ਸੀ ਕਿ ਉਹ ਪੰਜਾਬ ਨੂੰ ਖੁਸ਼ਹਾਲ ਅਤੇ ਨੌਜਵਾਨੀ ਨੂੰ ਨਸ਼ੇ ਰਹਿਤ ਵੇਖਣਾ ਚਾਹੁੰਦਾ ਸੀ ਅਤੇ ਉਹ ਨਸ਼ੇ ਨੂੰ ਰੋਕਣ ਲਈ ਯੁੱਧ ਲੜ ਰਿਹਾ ਸੀ। ਕਾਨੂੰਨ ਵਿਵਸਥਾ ਨੇ ਸਰਕਾਰ ਦੀ ਨਕਾਮੀ ਨੂੰ ਉਜਾਗਰ ਕਰ ਦਿੱਤਾ ਹੈ ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਝੋਟਾ ਕਤਲ ਦੇ ਰੋਸ ਵਜੋਂ ਕਾਂਗਰਸ ਵਲੋਂ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੁਤਲਾ ਫੂਕ ਪ੍ਰਦਰਸ਼ਨ
ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਸਮਾਜ ਸੇਵਕ ਅਤੇ ਨਸ਼ੇ ਦੇ ਖ਼ਾਤਮੇ ਲਈ ਲੜਾਈ...
ਅਜੀਤ ਡੈਸਕ
15-10-2026