15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਝੋਟਾ ਦੇ ਦੋਵੇਂ ਬੱਚਿਆਂ ਦੀ ਬਾਰ੍ਹਵੀਂ ਤੱਕ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ

ਚੀਮਾ ਮੰਡੀ (ਸੰਗਰੂਰ), 15 ਅਕਤੂਬਰ (ਗੁਰਜੀਤ ਸਿੰਘ ਚਹਿਲ) - ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ...

ਅਜੀਤ ਡੈਸਕ 15-10-2026

ਚੀਮਾ ਮੰਡੀ (ਸੰਗਰੂਰ), 15 ਅਕਤੂਬਰ (ਗੁਰਜੀਤ ਸਿੰਘ ਚਹਿਲ) - ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਅਤੇ ਦੁੱਖ ਪ੍ਰਗਟ ਕਰ ਰਹੇ ਪਰਿਵਾਰਕ ਮੈਂਬਰਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ (ਮਾਨਸਾ) ਵਿਖੇ ਪੜ੍ਹ ਰਹੇ ਹਨ ਅਤੇ ਇਨ੍ਹਾਂ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਟਰੱਸਟ ਵਲੋਂ ਮੁਫਤ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ, ਦਾਣਾ ਮੰਡੀ ਚ ਵੀ ਭਰਿਆ ਪਾਣੀ ਅਗਲੀ ਖ਼ਬਰ ਪਰਵਿੰਦਰ ਝੋਟਾ ਕਤਲ ਮਾਮਲਾ - ਇਨਸਾਫ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਢਿਆ ਗਿਆ ਕੈਂਡਲ ਮਾਰਚ