15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ, ਦਾਣਾ ਮੰਡੀ ਚ ਵੀ ਭਰਿਆ ਪਾਣੀ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਕਤੂਬਰ (ਕਪਿਲ ਕੰਧਾਰੀ) – ਗੁਰੂ ਹਰ ਸਹਾਏ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅੱਜ ਪਏ ਭਾਰੀ ਮੀਂਹ ਅਤੇ...

ਅਜੀਤ ਡੈਸਕ 15-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 15 ਅਕਤੂਬਰ (ਕਪਿਲ ਕੰਧਾਰੀ) – ਗੁਰੂ ਹਰ ਸਹਾਏ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅੱਜ ਪਏ ਭਾਰੀ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜ੍ਹੇਮਾਰੀ ਤੇ ਤੇਜ਼ ਝੱਖੜ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਉੱਥੇ ਹੀ ਮੁੱਖ ਦਾਣਾ ਮੰਡੀ ਵਿਚ ਵਿਕਰੀ ਲਈ ਲਿਆਂਦੇ ਗਏ ਝੋਨੇ ਨੂੰ ਵੀ ਮੀਂਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਾਣਕਾਰੀ ਅਨੁਸਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਆਪਣੀ ਫ਼ਸਲ ਵੱਢ ਕੇ ਗੁਰੂ ਹਰ ਸਹਾਏ ਦੀ ਮੁੱਖ ਦਾਣਾ ਮੰਡੀ ਵਿਚ ਲਿਆ ਰਹੇ ਹਨ, ਤਾਂ ਜੋ ਇਸ ਨੂੰ ਵੇਚ ਕੇ ਆਪਣੀ ਮਿਹਨਤ ਦੀ ਕਮਾਈ ਪ੍ਰਾਪਤ ਕਰ ਸਕਣ। ਪਰ ਅੱਜ ਹੋਈ ਬਾਰਿਸ਼ ਕਾਰਨ ਮੰਡੀ ਵਿਚ ਥਾਂ-ਥਾਂ ਪਾਣੀ ਖੜ੍ਹ ਗਿਆ, ਜਿਸ ਨਾਲ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਅਤੇ ਬੋਰੀਆਂ ਵਿਚ ਪਾਣੀ ਵੜ ਗਿਆ। ਇਸ ਕਾਰਨ ਫ਼ਸਲ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ 17 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੋਟਰ ਸੂਚੀਆਂ ਦੀ 'ਵਿਸ਼ੇਸ਼ ਸੰਖੇਪ ਸੋਧ' ਕਰਵਾਉਣ ਦੇ ਨਿਰ... ਅਗਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਝੋਟਾ ਦੇ ਦੋਵੇਂ ਬੱਚਿਆਂ ਦੀ ਬਾਰ੍ਹਵੀਂ ਤੱਕ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ